15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 04-05-2026
ਚੇਤਨਪੁਰਾ, 3 ਮਈ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮਦਾਸ ਨਰਸਿੰਗ ਇੰਸਟੀਚਿਊਟ ਪੰਧੇਰ ਅੰਮਿ੍ਤਸਰ ਦੇ ਬੀ.ਐੱਸ.ਸੀ. ਨਰਸਿੰਗ ਦੂਜੇ ਸਮੈਸਟਰ ਦੇ ਨਤੀਜੇ ਘੋਸ਼ਿਤ ਹੋਣ ਉਪਰੰਤ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਨਤੀਜਿਆਂ ਵਿਚ ਵਰਿੰਦਰਜੀਤ ਕੌਰ ਨੇ 8.2% ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਜਸ਼ਨਪ੍ਰੀਤ ਸਿੰਘ ਅਤੇ ਵਿਜੇਤਾ ਨੇ 7.9% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਲਵਪ੍ਰੀਤ ਕੌਰ, ਪਰਨੀਤ ਕੌਰ ਅਤੇ ਜੋਤੀ ਨੇ 7.8% ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਹੋਰ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੰਸਥਾ ਦੀ ਸ਼ਾਨ ਵਧਾਈ | ਇਸ ਮੌਕੇ ਸੰਸਥਾ ਦੀ ਪਿ੍ੰਸੀਪਲ ਹਰਜਿੰਦਰਪਾਲ ਕੌਰ ਕੰਗ ਨੇ ਕਾਮਯਾਬ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਲਗਨ ਦਾ ਪਰਿਣਾਮ ਹਨ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਨੇ ਆਪਣੇ ਸੰਦੇਸ਼ ਵਿੱਚ ਕਿਹਾ, ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਮਾਣ ਹੈ | ਇੰਸਟੀਚਿਊਟ ਹਮੇਸ਼ਾ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਪ੍ਰੈਕਟੀਕਲ ਟ੍ਰੇਨਿੰਗ ਦੇਣ ਲਈ ਵਚਨਬੱਧ ਹੈ, ਤਾਂ ਜੋ ਵਿਦਿਆਰਥੀ ਭਵਿੱਖ ਵਿਚ ਕਾਬਲ ਅਤੇ ਸਮਰਪਿਤ ਹੋ ਕਿ ਚੰਗੇ ਇਨਸਾਨ ਬਣ ਸਕਣ | ਅਖ਼ੀਰ ਵਿਚ ਮੈਨੇਜਮੈਂਟ ਅਤੇ ਅਧਿਆਪਕ ਵਰਗ ਵਲੋਂ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ 'ਚ ਵਿਸ਼ਵ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਮੰਡੀਆਂ ਦਾ ਦੌਰਾ ਕਰਨ ਆਏ ਔਜਲਾ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।