29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬਾਬਾ ਬਕਾਲਾ ਸਾਹਿਬ ਵਿਖੇ ਸਫਾਈ ਸੇਵਕਾਂ ਵਲੋਂ ਹੜਤਾਲ ਜਾਰੀ <br/>

ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦਫਤਰ ਮੂਹਰੇ ਹੱਕੀ ਮੰਗਾਂ ਨੂੰ ਲੈ ਕੇ ਚੌਥੇ ਦਿਨ ਵੀ ਧਰਨਾ ਦਿੰਦੇ ਹੋਏ ਸਫਾਈ ਕਰਮਚਾਰੀ | ਤਸਵੀਰ : ਰਾਜਨ <br/> 10-05-2026
ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸਫਾਈ ਸੇਵਕ ਯੂਨੀਅਨ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਨਗਰ ਪੰਚਾਇਤ ਦਫ਼ਤਰ, ਬਾਬਾ ਬਕਾਲਾ ਸਾਹਿਬ ਅੱਗੇ ਅੱਜ ਚੌਥੇ ਦਿਨ ਵੀ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਿਹਾ ਤੇ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ, ਵਾਈਸ ਪ੍ਰਧਾਨ ਸੁਨੀਲ ਤੇ ਜਨਰਲ ਸਕੱਤਰ ਸੁਖਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਫਾਈ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਸਿਰਫ ਭਰੋਸੇ ਹੀ ਦਿੱਤੇ ਜਾ ਰਹੇ ਹਨ | ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਤਦ ਤੱਕ ਇਹ ਹੜਤਾਲ ਅਣਮਿੱਥੇ ਲਈ ਜਾਰੀ ਰਹੇਗੀ | ਇਸ ਮੌਕੇ ਖ਼ਜ਼ਾਨਚੀ ਚਰਨਜੀਤ ਸਿੰਘ, ਅਸ਼ੋਕ, ਮੈਨੂੰ, ਸੋਨੂੰ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਕੰਵਲਜੀਤ ਸਿੰਘ, ਵਿਜੈ, ਲਵਪ੍ਰੀਤ ਸਿੰਘ, ਰਾਹੁਲ, ਰਮਨਦੀਪ ਸਿੰਘ, ਰਾਜੇਸ਼, ਗੁਰਸ਼ਰਨ ਸਿੰਘ, ਅਮਰ ਸਿੰਘ, ਪਰੇਮ, ਸੂਰਜ, ਅਰਜੁਨ ਸਮੇਤ ਵੱਡੀ ਗਿਣਤੀ ਵਿਚ ਕਰਮਚਾਰੀਆਂ ਤੋਂ ਇਲਾਵਾ ਡਰਾਈਵਰ, ਕੰਪਿਊਟਰ ਅਪਰੇਟਰ, ਪਲੰਬਰ, ਸਟਰੀਟ ਲਾਇਟ, ਟਿਊਬਵੈੱਲ ਅਪਰੇਟਰ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ |

ਪਿਛਲੀ ਖ਼ਬਰ ਇਕ ਔਰਤ ਤੇ ਉਸਦੀ ਲੜਕੀ ਤੋਂ ਦੁਖੀ ਹੋ ਕੇ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ <br/> ਅਗਲੀ ਖ਼ਬਰ ਮੰਦਰ ਬਾਵਾ ਲਾਲ ਦੁਆਰ ਮਜੀਠਾ ਵਿਖੇ ਨਤਮਸਤਕ ਹੋਏ ਤਲਬੀਰ ਸਿੰਘ ਗਿੱਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।