28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਵਿਧਾਇਕ ਧਾਲੀਵਾਲ ਵਲੋਂ ਗਊਆਂ ਦੀ ਸਾਂਭ-ਸੰਭਾਲ ਤੇ ਚਾਰੇ ਲਈ ਕਾਹਨਾ ਗਊਸ਼ਾਲਾ ਨੂੰ ਤਨਖਾਹ 'ਚੋਂ 2 ਲੱਖ ਰੁਪਏ ਦਿੱਤੇ <br/>

ਵਿਧਾਇਕ ਕੁਲਦੀਪ ਸਿੰਘ ਧਾਲ਼ੀਵਾਲ ਕਾਹਨਾ ਗਊਸ਼ਾਲਾ ਅਜਨਾਲਾ ਨੂੰ ਗਊਆਂ ਦੀ ਸਾਂਭ ਸੰਭਾਲ ਤੇ ਚਾਰੇ ਲਈ 2 ਲੱਖ ਰੁਪਏ ਦੀ ਰਾਸ਼ੀ ਦਿੰਦੇ ਹੋਏ ਨਾਲ ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਪ੍ਰਧਾਨ ਜਸਪਾਲ ਸਿੰਘ ਢਿੱਲੋਂ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 10-05-2026
ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਬੇਜ਼ੁਬਾਨ ਪਸ਼ੂਆਂ ਦੀ ਸੇਵਾ ਲਈ ਵੱਡਾ ਉਪਰਾਲਾ ਕਰਦਿਆਂ ਕਾਹਨਾ ਗਊਸ਼ਾਲਾ ਅਜਨਾਲਾ ਦੀ ਪ੍ਰਬੰਧਕ ਕਮੇਟੀ ਨੂੰ ਗਊਆਂ ਦੀ ਸਾਂਭ-ਸੰਭਾਲ ਤੇ ਚਾਰੇ ਲਈ ਆਪਣੀ ਤਨਖ਼ਾਹ ਵਿਚੋਂ 2 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬੇਸਹਾਰਾ ਅਤੇ ਬੇਜ਼ਬਾਨ ਪਸ਼ੂਆਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ | ਵਿਧਾਇਕ ਧਾਲੀਵਾਲ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਵਲੋਂ ਗਊਸ਼ਾਲਾ ਵਿਚ ਬੇਸਹਾਰਾ ਗਊਆਂ ਦੀ ਸੰਭਾਲ ਲਈ ਬਣਾਏ ਜਾ ਰਹੇ ਸ਼ੈੱਡ ਵਾਸਤੇ 10 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਸੀ | ਉਨ੍ਹਾਂ ਅੱਗੇ ਦੱਸਿਆ ਕਿ ਅਜਨਾਲਾ ਸ਼ਹਿਰ ਤੋਂ ਕਾਹਨਾ ਗਊਸ਼ਾਲਾ ਤੱਕ ਬਣ ਰਹੀ ਨਵੀਂ ਸੜਕ 'ਤੇ ਕਰੀਬ ਇਕ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਗਊਸ਼ਾਲਾ ਤੱਕ ਆਵਾਜਾਈ ਸੁਖਾਲੀ ਹੋਵੇਗੀ | ਇਸ ਮੌਕੇ ਕਾਹਨਾ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨੋਜ ਮੋਦੀ ਸਮੇਤ ਸਮੂਹ ਅਹੁਦੇਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਤੇ ਨਾਲ ਆਈਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼, ਜਸਪਾਲ ਸਿੰਘ ਢਿੱਲੋਂ, ਬਲਜਿੰਦਰ ਸਿੰਘ ਮਾਹਲ ਤੇ ਸੁਰਿੰਦਰ ਬੱਬੂ ਮਹਾਜਨ, ਮਹਿਲਾ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਗੀਤਾ ਗਿੱਲ ਅਜਨਾਲਾ, ਰਮੇਸ਼ ਕੌਸ਼ਲ, ਐਡਵੋਕੇਟ ਸੰਦੀਪ ਕੌਸ਼ਲ, ਪੰਡਿਤ ਕਿਸ਼ੋਰੀ ਲਾਲ, ਸ਼ਿਵਦੀਪ ਸਿੰਘ ਚਾਹਲ, ਅਜੀਤ ਸ਼ਾਹ ਵੰਝਾਂਵਾਲਾ, ਅਵਿਨਾਸ਼ ਮਸੀਹ, ਗੁਰਦੇਵ ਸਿੰਘ ਗੁਲਾਬ, ਪਵਨ ਮਹਿਤਾ, ਸਾਂਈ ਦਾਸ ਬੇਕਰੀ ਵਾਲੇ ਤੇ ਸੰਜੀਵ ਲਾਡੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ... ਅਗਲੀ ਖ਼ਬਰ ਇਕ ਔਰਤ ਤੇ ਉਸਦੀ ਲੜਕੀ ਤੋਂ ਦੁਖੀ ਹੋ ਕੇ ਵਿਅਕਤੀ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।