25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਭਗਵੰਤ ਮਾਨ ਸਰਕਾਰ ਵੱਲੋਂ 'ਮੇਰੀ ਰਸੋਈ ਯੋਜਨਾ' ਸ਼ੁਰੂ ਕਰਨ ਨਾਲ 40 ਲੱਖ ਲੋੜਵੰਦ ਪਰਿਵਾਰਾਂ ਨੂੰ ਮਿਲੇਗਾ ਲਾਭ-ਸਵਿੰਦਰ ਸਿੰਘ ਛੱਜਲਵੱਢੀ <br/>

ਅਜੀਤ ਡੈਸਕ 11-05-2026

ਰਈਆ, 10 ਮਈ (ਸ਼ਰਨਬੀਰ ਸਿੰਘ ਕੰਗ)-ਪੰਜਾਬ ਦੀ ਹਰਮਨ ਪਿਆਰੀ ਅਤੇ ਲੋੜਵੰਦ ਲੋਕਾਂ ਦੀ ਮਸੀਹਾ ਭਗਵੰਤ ਮਾਨ ਸਰਕਾਰ ਵਲੋਂ 'ਮੇਰੀ ਰਸੋਈ ਯੋਜਨਾ' ਜੋ ਅੱਜ ਸ਼ੁਰੂ ਕੀਤੀ ਜਾ ਰਹੀ ਹੈ ਇਹ ਯੋਜਨਾ ਸ਼ੁਰੂ ਹੋਣ ਨਾਲ ਪੰਜਾਬ ਦੇ 40 ਲੱਖ ਲੋੜਵੰਦ ਪਰਿਵਾਰਾਂ ਨੂੰ ਮੁਫਤ ਰਾਸ਼ਨ ਮਿਲਣ ਦਾ ਲਾਭ ਮਿਲੇਗਾ, ਇਹ ਵਿਚਾਰ ਹਲਕਾ ਬਾਬਾ ਬਕਾਲਾ ਸਾਹਿਬ ਦੇ ਆਪ ਪਾਰਟੀ ਦੇ ਸੀਨੀਅਰ ਆਗੂ ਸਵਿੰਦਰ ਸਿੰਘ ਛੱਜਲਵੱਡੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ, ਮਾਝਾ ਜ਼ੋਨ ਦੇ ਵਾਈਸ ਪ੍ਰਧਾਨ ਇੰਦਰਬੀਰ ਸਿੰਘ ਰਸਲ, ਪਤਵਿੰਦਰ ਸਿੰਘ ਡਿਪਟੀ, ਗੁਰਦੀਪ ਸਿੰਘ ਰੰਗਾਂ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੌਰਾਨ ਦੋ ਕਿਲੋ ਛੋਲਿਆ ਦੀ ਦਾਲ, ਦੋ ਕਿਲੋ ਖੰਡ, ਦੋ ਕਿਲੋ ਨਮਕ, 200 ਗ੍ਰਾਮ ਹਲਦੀ ਅਤੇ ਇਕ ਲਿਟਰ ਸਰੋਂ ਦਾ ਤੇਲ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਰ ਲੋੜਵੰਦ ਪਰਿਵਾਰ ਨੂੰ ਸਨਮਾਨ ਨਾਲ ਦੋਵੇਂ ਟਾਈਮ ਰੋਟੀ ਮਿਲਣਾ ਉਨ੍ਹਾਂ ਦਾ ਬੁਨਿਆਦੀ ਹੱਕ ਹੈ ਜੋ ਭਗਵੰਤ ਮਾਨ ਸਰਕਾਰ ਨੇ ਕੀਤਾ ਆਪਣਾ ਵਾਅਦਾ ਪੂਰਾ ਕੀਤਾ | ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਨਹਿਰੀ ਪਾਣੀ ਟੇਲਾਂ ਤੇ ਪਹੁੰਚਾਉਣਾ, ਮੁਫਤ ਬਿਜਲੀ, ਔਰਤਾਂ ਨੂੰ ਮੁਫਤ ਸਫਰ, ਤੀਰਥ ਯਾਤਰਾ, ਔਰਤਾਂ ਨੂੰ 1000-1000 ਅਤੇ 1500-1500 ਸੌ ਰੁਪਏ ਦੇਣੇ ਅਤੇ ਹੋਰ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਚੁੱਕੇ ਹਨ | ਉਨ੍ਹਾਂ ਨੇ ਮਾਨ ਸਰਕਾਰ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਬਣਾਏ ਨਵੇਂ ਕਾਨੂੰਨ ਦੀ ਵੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਵਿਖੇ ਆਉਣ ਤੇ ਸੰਗਤਾਂ ਵਲੋਂ ਪੂਰੇ ਜੋਸ਼ ਨਾਲ ਸਵਾਗਤ ਕੀਤਾ ਗਿਆ ਸੀ ਅਤੇ ਆਮ ਆਦਮੀ ਪਾਰਟੀ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਕਾਫ਼ੀ ਖੁਸ਼ੀ ਮਹਿਸੂਸ ਕਰਦੇ ਨਜ਼ਰ ਆਏ ਸਨ | ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਉਨ੍ਹਾਂ ਨੇ ਖੂਬ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪੂਰੇ ਕੀਤੇ ਵਾਅਦਿਆਂ ਕਰਕੇ 2027 ਵਿਚ ਇਤਿਹਾਸ ਦੁਹਰਾ ਕੇ ਦੁਬਾਰਾ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਹਲਕੇ ਦੇ ਵਰਕਰਾਂ ਸਮੇਤ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਅਹਿਮ ਮੁਲਾਕਾਤ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾ ਜਿੱਤ ਕੇ ਅਕਾਲੀ ਦਲ ਆਪਣੇ ਬਲ 'ਤੇ ਬਣਾਵੇਗਾ ਸਰਕਾਰ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।