25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਲਿਸ ਤੇ ਐਕਸਾਈਜ਼ ਵਿਭਾਗ ਦਾ ਸਾਂਝਾ ਆਪ੍ਰੇਸ਼ਨ <br/>

ਅਜੀਤ ਡੈਸਕ 11-05-2026

ਚੋਗਾਵਾਂ, 10 ਮਈ (ਗੁਰਵਿੰਦਰ ਸਿੰਘ ਕਲਸੀ)-ਅਬਕਾਰੀ ਵਿਭਾਗ ਅਤੇ ਪੁਲਿਸ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਤਹਿਤ ਕਸਬਾ ਲੋਪੋਕੇ ਤੋਂ ਡੀ.ਐੱਸ.ਪੀ. ਕਪਿਲ ਕੌਸ਼ਲ ਚੋਗਾਵਾਂ ਅਤੇ ਐਕਸਾਈਜ਼ ਇੰਸਪੈਕਟਰ ਜਗਦੀਪ ਕੌਰ ਦੀ ਅਗਵਾਈ ਹੇਠ ਨਾਜਾਇਜ਼ ਸ਼ਰਾਬ ਦੀ ਮਿਨੀ ਫੈਕਟਰੀ ਦਾ ਪਰਦਾਫਾਸ਼ ਕਰਕੇ ਹਜ਼ਾਰਾਂ ਲੀਟਰ ਕੱਚੀ ਲਾਹਣ, ਦੇਸੀ ਸ਼ਰਾਬ, ਚਾਲੂ ਭੱਠੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਗੁਪਤ ਸੂਚਨਾ ਦੇ ਆਧਾਰ 'ਤੇ ਡੀ.ਐੱਸ.ਪੀ. ਕਪਿਲ ਕੌਸ਼ਲ ਅਤੇ ਐਕਸਾਈਜ਼ ਇੰਸ: ਜਗਦੀਪ ਕੌਰ ਵਲੋਂ ਟੀਮਾਂ ਬਣਾ ਕੇ ਕਸਬਾ ਲੋਪੋਕੇ ਵਿਖੇ ਰੇਡ ਕੀਤੀ ਗਈ | ਭੁਪਿੰਦਰ ਸਿੰਘ ਭਿੰਦਾ ਪੁੱਤਰ ਜੋਗਿੰਦਰ ਸਿੰਘ ਵਲੋਂ ਘਰ ਵਿਚ ਮਿੰਨੀ ਸ਼ਰਾਬ ਦੀ ਫੈਕਟਰੀ ਚਲਾਈ ਜਾ ਰਹੀ ਸੀ | ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਭਿੰਦਾ ਦੇ ਘਰੋਂ 32 ਡਰੰਮਾ ਵਿਚ ਕਰੀਬ 6 ਹਜਾਰ ਲੀਟਰ ਕੱਚੀ ਲਾਹਣ, ਚਾਰ ਕੈਨਾਂ ਵਿਚੋਂ 140 ਦੇਸੀ ਸ਼ਰਾਬ ਦੀਆਂ ਬੋਤਲਾਂ, 2 ਚਾਲੂ ਭੱਠੀਆਂ ਬਰਾਮਦ ਕੀਤੀਆਂ ਗਈਆਂ | ਕਥਿਤ ਦੋਸ਼ੀ ਭਿੰਦਾ ਸਿੰਘ ਨੂੰ ਗਿ੍ਫਤਾਰ ਕੀਤਾ ਗਿਆ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖ਼ਿਲਾਫ਼ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਮੌਕੇ ਐਕਸਾਈਜ਼ ਇੰਸ: ਜਗਦੀਪ ਕੌਰ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਬਾਜ ਆ ਜਾਣ | ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਐੱਸ.ਐੱਚ.ਓ. ਦਲਜੀਤ ਸਿੰਘ ਲੋਪੋਕੇ, ਤੇਜੀ ਐੱਮ. ਡੀ., ਪਾਲਾ ਜੀ. ਐੱਮ., ਜਤਿੰਦਰ ਸਿੰਘ ਦਿਓਲ ਜੀ. ਐੱਮ., ਵਿਨੋਦ ਮਹਿਤਾ, ਠੇਕਾ ਇੰਚਾਰਜ ਮਾਜੂ ਚੋਗਾਵਾਂ, ਏ.ਐੱਸ.ਆਈ. ਪ੍ਰਗਟ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਸੈਂਸਰਾ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਵਿਸ਼ਵ ਪੰਜਾਬੀ ਨਾਰੀ ਸਾਹਿਤਕ ਮੰਚ ਤੇ ਸੰਦਲੀ ਰੂਹਾ ਮੰਚ ਵਲੋਂ ਸਨਮਾਨ ਸਮਾਰੋਹ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।