27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

20 ਗ੍ਰਾਮ ਹੈਰੋਇਨ ਤੇ 600 ਰੁਪਏ ਡਰੱਗ ਮਨੀ ਸਮੇਤ ਦੋਸ਼ੀ ਕਾਬੂ

ਅਜੀਤ ਡੈਸਕ 11-05-2026
ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਦੋਸ਼ੀ ਨੂੰ 20 ਗ੍ਰਾਮ ਹੈਰੋਇਨ ਅਤੇ 600 ਰੁਪਏ ਡਰੱਗ ਮਨੀ ਸਮੇਤ ਦੋਸ਼ੀ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਏ. ਐੱਸ. ਆਈ. ਤੇਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਪਿੰਡ ਜਲਾਲਪੁਰ, ਸ਼ੇਰੋਂ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਤਾਂ ਪਿੰਡ ਸੇਰੋਂ ਬਾਘਾ ਦਰਿਆ ਦੀ ਤਰਫੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ, 600 ਰੁਪਏ ਡਰੱਗ ਮਨੀ ਬਰਾਮਦ ਹੋਈ | ਦੋਸ਼ੀ ਦੀ ਪਹਿਚਾਣ ਗੁਰਮੰਗਤ ਸਿੰਘ ਵਾਸੀ ਸੇਰੋਂ ਬਾਘਾ, ਤਹਿਸੀਲ ਬਾਬਾ ਬਕਾਲਾ ਸਾਹਿਬ ਵਜੋਂ ਹੋਈ ਹੈ | ਦੋਸ਼ੀ ਖ਼ਿਲਾਫ਼ ਮੁਕੱਦਮਾ ਨੰ: 116 ਜੁਰਮ 21, 27-ਏ-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭੀ ਗਈ ਹੈ |
ਪਿਛਲੀ ਖ਼ਬਰ ਲੰਡਨ 'ਚ ਹੌਂਸਲੋ ਹੈਸਟਨ ਕੌਂਸਲਰ ਚੁਣੇ ਗੁਰਬਚਨ ਸਿੰਘ ਅਠਵਾਲ ਦੇ ਜੱਦੀ ਪਿੰਡ ਸੰਗਤਪੁਰ ਕਲਾਨੌਰ 'ਚ ਖੁਸ਼ੀਆਂ <br/... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਇਸਾਈ ਭਾਈਚਾਰੇ ਨੂੰ ਮਿ੍ਤਕ ਦੇਹ ਸੰਭਾਲ ਲਈ ਆਪਣੀ ਤਨਖਾਹ 'ਚੋਂ ਕੈਂਡੀ ਦਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।