ਓਠੀਆਂ, 11 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਵਿਖੇ ਸੰਤ ਬਾਬਾ ਕਰਤਾਰ ਸਿੰਘ ਈਸਾਪੁਰ ਵਾਲਿਆਂ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 19 ਮਈ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਸੰਬੰਧੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾਵਾਚਕ ਭਾਈ ਭਾਈ ਮਨਦੀਪ ਸਿੰਘ ਸੰਗਰੂਰ ਵਾਲੇ, ਗਿਆਨੀ ਸਤਨਾਮ ਸਿੰਘ ਲਾਲੂ ਫੁੰਮਣ, ਸੰਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਈਸਾਪੁਰ ਸਾਹਿਬ ਵਾਲੇ, ਭਾਈ ਜਸਬੀਰ ਸਿੰਘ, ਹਰਭਜਨ ਸਿੰਘ ਕੁੱਲੀ ਵਾਲੇ ਅਤੇ ਹੋਰ ਸੰਤ ਮਹਾਂਪੁਰਸ ਸੰਗਤਾਂ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁੱਟ ਲੰਗਰ ਲਗਾਏ ਜਾਣਗੇ |