ਜੰਡਿਆਲਾ ਗੁਰੂ, 11 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂ ਵਿਚ ਮਾਂ ਦਿਵਸ ਬੜੇ ਹੀ ਉਤਸ਼ਾਹ, ਖੁਸ਼ੀ ਅਤੇ ਭਾਵਨਾਤਮਕ ਮਾਹੌਲ ਵਿਚ ਮਨਾਇਆ ਗਿਆ | ਇਸ ਸੰਬੰਧੀ ਸਕੂਲ ਦੇ ਆਡੀਟੋਰੀਅਮ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਸਮਾਗਮ ਦੌਰਾਨ ਮਾਵਾਂ ਦੇ ਨਿਸ਼ਕਾਮ ਪਿਆਰ, ਮਿਹਨਤ ਅਤੇ ਕੁਰਬਾਨੀਆਂ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ | ਮਾਪਿਆਂ ਲਈ ਦਿਲਚਸਪ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿਚ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਹਾਸੇ, ਤਾੜੀਆਂ ਅਤੇ ਖੁਸ਼ੀਆਂ ਨੇ ਪੂਰੇ ਪ੍ਰੋਗਰਾਮ ਨੂੰ ਯਾਦਗਾਰ ਬਣਾ ਦਿੱਤਾ | ਇਸ ਮੌਕੇ ਮੁੱਖ ਮਹਿਮਾਨਾਂ ਵਜੋਂ ਅਕਵਿੰਦਰ ਕੌਰ ਤਹਿਸੀਲਦਾਰ ਜੰਡਿਆਲਾ ਗੁਰੂ, ਨਰੇਸ਼ ਪਾਠਕ ਮੈਂਬਰ ਪੀ. ਐੱਸ. ਐੱਸ. ਬੀ., ਲਵਲੀਨ ਪਾਠਕ, ਸਰਬਜੀਤ ਸਿੰਘ ਡਿੰਪੀ, ਜਤਿੰਦਰ ਕੌਰ ਅਤੇ ਅਮਨਦੀਪ ਕੌਰ ਡਾਇਰੈਕਟਰ-ਪਿ੍ੰਸੀਪਲ ਸੇਂਟ ਸੋਲਜਰ ਇਲੀਟ ਕੈਂਬਰਿਜ ਸਕੂਲ ਰਾਮਤੀਰਥ ਰੋਡ ਅੰਮਿ੍ਤਸਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਕਿੰਡਰਗਾਰਟਨ ਸੈਕਸ਼ਨ ਦੇ ਬੱਚਿਆਂ ਨੇ ਮਾਤਾ-ਪਿਤਾ ਨਾਲ ਸੰਬੰਧਿਤ ਗੀਤਾਂ 'ਤੇ ਰੰਗਾਰੰਗ ਗਰੁੱਪ ਡਾਂਸ ਪੇਸ਼ ਕਰਦੇ ਹੋਏ ਆਪਣੇ ਮਾਪਿਆਂ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ | ਸਕੂਲ ਦੀ ਡਾਇਰੈਕਟਰ-ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਕਿਹਾ ਕਿ ਮਾਂ ਹਰ ਬੱਚੇ ਦੀ ਪਹਿਲੀ ਅਧਿਆਪਕ ਅਤੇ ਪਰਿਵਾਰ ਦਾ ਦਿਲ ਹੁੰਦੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਮਾਵਾਂ ਦੇ ਬਲਿਦਾਨਾਂ ਦਾ ਸਦਾ ਸਤਿਕਾਰ ਕਰਨਾ ਚਾਹੀਦਾ ਹੈ | ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਡਾਇਰੈਕਟਰ-ਪਿ੍ੰ: ਡਾ. ਅਮਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਮੋਮੈਂਟੋ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰ: ਸੰਦੀਪ ਸ਼ਰਮਾ, ਵਾਈਸ ਪਿ੍ੰ: ਸ਼ਿਲਪਾ ਸ਼ਰਮਾ, ਨੀਲਾਕਸ਼ੀ ਗੁਪਤਾ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |