20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਐਡ. ਸੁਨੀਲਪਾਲ ਸਿੰਘ ਦੁਆਰਾ ਨਿੱਜੀ ਖਰਚੇ ਨਾਲ ਬਣਾਈ ਗਲੀ ਦਾ ਉਦਘਾਟਨ <br/>

ਅਜੀਤ ਡੈਸਕ 13-05-2026
ਅਜਨਾਲਾ, 12 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੂਬਾਈ ਆਗੂ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਾਰਡ ਨੰਬਰ 1 ਵਿਚ ਨੌਜਵਾਨ ਆਗੂ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਵਲੋਂ ਆਪਣੀ ਨਿੱਜੀ ਖ਼ਰਚੇ ਨਾਲ ਬਣਾਈ ਗਈ ਲਖਵਿੰਦਰ ਸਿੰਘ ਲੱਖਾ ਵਾਲੀ ਗਲੀ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਅਤੇ ਇਸੇ ਵਾਰਡ ਵਿਚ ਮਹਿੰਦਰ ਸਿੰਘ ਹਲਵਾਈ ਵਾਲੀ ਗਲੀ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਅਜਨਾਲਾ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਗੱਲ ਹੈ ਕਿ ਅੱਜ ਲੋਕਾਂ ਨੂੰ ਆਪਣੀਆਂ ਬੁਨਿਆਦੀ ਸਹੂਲਤਾਂ ਲਈ ਖ਼ੁਦ ਅੱਗੇ ਆਉਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਅਜਨਾਲ ਅੰਦਰ 'ਆਪ' ਸਰਕਾਰ ਵਲੋਂ ਕਾਂਗਰਸੀ ਪਰਿਵਾਰਾਂ ਨਾਲ ਵਿਤਕਰਾ ਕਰਦੇ ਹੋਏ ਉਨ੍ਹਾਂ ਦੇ ਘਰਾਂ ਅੱਗੇ ਗਲੀਆਂ ਨਹੀਂ ਬਣਾਈਆਂ ਗਈਆਂ, ਜਿਸ ਕਰਕੇ ਇਸ ਵਾਰਡ ਤੋਂ ਬਤੌਰ ਕੌਂਸਲਰ ਸੇਵਾਵਾਂ ਨਿਭਾਉਣ ਵਾਲੇ ਜੋਗਿੰਦਰ ਕੌਰ ਦੇ ਪੋਤਰੇ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਵਲੋਂ ਇਹ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ | ਇਸ ਮੌਕੇ ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਵਾਰਡ ਨੰਬਰ 1 ਦੇ ਲੋਕਾਂ ਨੂੰ ਸੁਵਿਧਾ ਪ੍ਰਦਾਨ ਕਰਨਾ ਹੈ ਤੇ ਉਹ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਭਲਾਈ ਦੇ ਕੰਮ ਜਾਰੀ ਰੱਖਣਗੇ | ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਜੋਗਿੰਦਰ ਕੌਰ, ਹੁਸਨ ਨਿੱਝਰ, ਪਰਗਟ ਸਿੰਘ ਸਰਾਏ, ਅਮਰਬੀਰ ਸਿੰਘ ਬੱਲ, ਬਿੱਟੂ ਅਜਨਾਲਾ, ਦਰਸ਼ਨ ਲਾਲ, ਸੋਨੂੰ ਗੁਲਾਬ, ਮਹਿੰਦਰ ਸਿੰਘ ਹਲਵਾਈ, ਲਖਵਿੰਦਰ ਸਿੰਘ ਲੱਖਾ, ਬਲਵਿੰਦਰ ਸਿੰਘ ਬਿੱਟੂ ਨਵੇਂ ਸਰਾਏ, ਨੰਬਰਦਾਰ ਬਲਜਿੰਦਰ ਸਿੰਘ, ਬਾਬਾ ਗੋਲਡੀ ਸ਼ਾਹ, ਤਰਵਿੰਦਰ ਸਿੰਘ ਪ੍ਰਧਾਨ ਗੁਰਮੀਤ ਕੌਰ, ਅਮਰਜੀਤ ਕੌਰ ਤੇ ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਜਨਾਲਾ ਦੀ ਵਾਰਡ ਨੰਬਰ-1 ਦੇ ਡੇਢ ਦਰਜਨ ਪਰਿਵਾਰ 'ਆਪ' ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਨਸ਼ਾ ਤਸਕਰਾਂ ਦੀ ਅਣ-ਅਧਿਕਾਰਤ ਇਮਾਰਤ 'ਤੇ ਚੱਲਿਆ ਸਰਕਾਰੀ ਪੰਜਾ, ਨਗਰ ਨਿਗਮ ਤੇ ਪੁਲਿਸ-ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।