20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਂਗਰਸ ਦਾ ਜ਼ਿਲ੍ਹਾ ਜਨਰਲ ਸਕੱਤਰ ਤੇ ਸਾਬਕਾ ਕੌਂਸਲਰ ਹੈਪੀ 'ਆਪ' 'ਚ ਸ਼ਾਮਿਲ <br/>

ਅਜੀਤ ਡੈਸਕ 13-05-2026

ਜੰਡਿਆਲਾ ਗੁਰੂ, 12 ਮਈ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੀ ਸਥਿਤੀ ਜੰਡਿਆਲਾ ਗੁਰੂ 'ਚ ਉਸ ਵੇਲੇ ਹੋਰ ਵੀ ਮਜ਼ਬੂਤ ਹੋ ਗਈ ਜਦੋਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ | ਜੰਡਿਆਲਾ ਗੁਰੂ ਦੇ ਸਾਬਕਾ ਕੌਂਸਲਰ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਹੈਪੀ ਤੇ ਉਨ੍ਹਾਂ ਦੇ ਸਾਥੀ ਰਾਜਿੰਦਰ ਪਾਲ ਸਿੰਘ ਗੋਲਡੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਜਿੱਥੇ ਹਰਭਜਨ ਸਿੰਘ ਈ. ਟੀ. ਓ. ਨੇ ਉਨ੍ਹਾਂ ਦਾ ਸਨਮਾਨ ਕਰਦਿਆਂ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦੇ ਆਗੂ ਵਰਕਰ 'ਆਪ' 'ਚ ਸ਼ਾਮਿਲ ਹੋ ਰਹੇ ਹਨ | ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਕੌਂਸਲਰ ਭੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਹਰਭਜਨ ਸਿੰਘ ਈ. ਟੀ. ਓ. ਦੇ ਵਿਕਾਸ ਕੰਮਾਂ ਉਨ੍ਹਾਂ ਦੀ ਕਾਰਜ ਸ਼ੈਲੀ ਤੇ ਉਨ੍ਹਾਂ ਦੀ ਹਲੀਮੀ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਛੱਡਣ ਦਾ ਮਨ ਬਣਾਇਆ ਤੇ ਉਹ ਆਪ ਦੀ ਮਜਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਬਲਾਕ ਸੰਮਤੀ ਜੰਡਿਆਲਾ ਗੁਰੂ ਦੇ ਚੇਅਰਮੈਨ ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜ ਕੁਮਾਰ ਮਲਹੋਤਰਾ, ਮਨਜਿੰਦਰ ਸਿੰਘ ਭੀਰੀ, ਹੈਪੀ ਭੱਟੀ, ਨਰਿੰਦਰ ਔਲਖ ਅਮਨਦੀਪ ਸਿੰਘ ਮਲਹੋਤਰਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਈ.ਟੀ.ਓ. ਵਲੋਂ ਪਿੰਡ ਵਡਾਲੀ ਦੇ ਵਿਕਾਸ ਕਾਰਜ ਕਰਵਾਉਣ ਲਈ ਧੰਨਵਾਦ <br/> ਅਗਲੀ ਖ਼ਬਰ ਅਜਨਾਲਾ ਦੀ ਵਾਰਡ ਨੰਬਰ-1 ਦੇ ਡੇਢ ਦਰਜਨ ਪਰਿਵਾਰ 'ਆਪ' ਨੂੰ ਛੱਡ ਕੇ ਕਾਂਗਰਸ ਵਿਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।