20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਰਾਮਦਾਸ ਸਕੂਲ ਨਾਥ ਦੀ ਖੂਹੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 13-05-2026
ਚੌਕ ਮਹਿਤਾ, 12 ਮਈ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਨਾਥ ਦੀ ਖੂਹੀ (ਚੰਨਣਕੇ) ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸੌ ਫੀਸਦੀ ਰਿਹਾ | ਦਸਵੀਂ ਜਮਾਤ ਦੀ ਪ੍ਰੀਖਿਆ ਵਿਚ 50 ਵਿਦਿਆਰਥੀ ਅਪੀਅਰ ਹੋਏ | ਜਿਸ ਵਿਚੋਂ ਸੁਖਮਨਜੀਤ ਕੌਰ 88.4%, ਪਰਮਿੰਦਰ ਕੌਰ 87% ਸਿਹਜਪ੍ਰੀਨ ਕੌਰ 84.7%, ਨਵਦੀਪ ਕੌਰ 83%, ਸਤਿਕਾਰ ਕੌਰ 82%, ਅਰਮਾਨਦੀਪ ਸਿੰਘ 82%, ਨਵਜੋਤ ਕੌਰ 81.3%, ਕੋਮਲਪ੍ਰੀਤ ਕੌਰ 81%, ਜਪਨੂਰ ਕੌਰ 81% ਲਵਪ੍ਰੀਤ ਸਿੰਘ 80% ਵਿਦਿਆਰਥੀਆਂ ਨੇ ਅੰਕ ਪ੍ਰਾਪਤ ਕਰਕੇ ਸਕੂਲ ਵਿਚ ਉੱਪਰਲੀਆਂ ਪੁਜੀਸ਼ਨਾਂ ਹਾਸਿਲ ਕੀਤੀਆਂ | ਇਸ ਤੋਂ ਇਲਾਵਾ ਬਾਕੀ ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਸਕੂਲ ਦੇ ਡਾਇਰੈਕਟਰ ਸ: ਸ਼ਿਵਚਰਨ ਸਿੰਘ ਅਤੇ ਪਿ੍ੰ: ਗੁਰਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/> ਅਗਲੀ ਖ਼ਬਰ ਮਾਮਲਾ ਮੁੱਖ ਮੰਤਰੀ ਵਲੋਂ ਪੰਜਾਬ 'ਚ ਹੋਏ ਧਮਾਕਿਆਂ ਲਈ ਭਾਜਪਾ ਨੰੂ ਦੋਸ਼ੀ ਠਹਿਰਾਉਣ ਦਾ<br> ਭਾਜਪਾ ਦੇ ਸੈਂਕੜੇ ਆਗੂਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।