21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਕਲਗੀਧਰ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 13-05-2026
ਬਾਬਾ ਬਕਾਲਾ ਸਾਹਿਬ, 12 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸ਼ਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੱਖ ਅਦਾਰੇ ਸ੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਨੇ ਦੱਸਵੀਂ ਕਲਾਸ ਵਿਚ ਸ਼ਾਨਦਾਰ ਨਤੀਜਾ ਹਾਸਿਲ ਕੀਤਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵਲੋਂ ਐਲਾਨੇ ਗਏ ਦੱਸਵੀਂ ਕਲਾਸ ਦੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਜਸਮੀਤ ਕੌਰ ਅਤੇ ਪਵਨਦੀਪ ਕੌਰ ਨੇ 87% ਨੰਬਰ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕੁਲਵਿੰਦਰ ਕੌਰ 86.4% ਨੰਬਰ ਲੈ ਕੇ ਦੂਸਰੇ ਸਥਾਨ 'ਤੇ ਰਹੀ ਅਤੇ ਤੀਸਰੇ ਸਥਾਨ ਦੇ ਗੁਰਸੇਵਕ ਸਿੰਘ ਅਤੇ ਗਗਨਦੀਪ ਸਿੰਘ 85% ਨੰਬਰ ਲੈ ਕੇ ਪਾਸ ਹੋਏ ਹਨ | ਸਾਰੇ ਹੀ ਵਿਦਿਆਰਥੀਆਂ ਦਾ ਰਿਜ਼ਲਟ ਪਾਸ ਘੋਸ਼ਿਤ ਕੀਤਾ ਗਿਆ ਹੈ ਅਤੇ ਸਾਰੇ ਹੀ ਬੱਚਿਆਂ ਦੇ ਨੰਬਰ 80% ਤੋਂ ਉੱਪਰ ਰਹੇ ਹਨ | ਇਸ ਮੌਕੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਰਿਹਾ ਅਤੇ ਸਕੂਲ ਮੈਨੇਜਮੈਂਟ ਵਲੋਂ ਬੱਚਿਆਂ ਨੂੰ ਉਨ੍ਹਾਂ ਦੇ ਵਧੀਆ ਨਤੀਜੇ ਲਈ ਵਧਾਈ ਦਿੱਤੀ ਗਈ | ਇਸ ਮੌਕੇ ਬੱਚਿਆਂ ਨੂੰ ਪਿ੍ੰ: ਮਨਜੀਤ ਕੌਰ ਪੱਡਾ ਅਤੇ ਸਕੂਲ ਮੈਨੇਜਮੈਂਟ ਵਲੋਂ ਵਧਾਈ ਦੇ ਨਾਲ ਨਾਲ ਆਪਣੇ ਭਵਿੱਖ ਲਈ ਮਿਹਨਤੀ ਬਣਨ ਅਤੇ ਲਗਨ ਨਾਲ ਹਰ ਮੁਕਾਮ 'ਤੇ ਪਹੁੰਚਣ ਦਾ ਸੰਦੇਸ਼ ਦਿੱਤਾ ਗਿਆ |

ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।