21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਚਵਿੰਡਾ ਦੇਵੀ, 12 ਮਈ (ਸਤਪਾਲ ਸਿੰਘ ਢੱਡੇ)-ਇਲਾਕੇ ਦੀ ਪ੍ਰਸਿੱਧ ਸੰਸਥਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ, ਜਦਕਿ ਵਿਦਿਆਰਥੀਆਂ ਨੇ 91 ਤੋਂ 95 ਫ਼ੀਸਦੀ ਤੱਕ ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਆਪਣਾ ਨਾਂਅ ਦਰਜ ਕਰਵਾਇਆ | ਸਕੂਲ ਦੇ ਐੱਮ. ਡੀ. ਰਵਿੰਦਰ ਪਾਲ ਸਿੰਘ ਤੇ ਪਿ੍ੰਸੀਪਲ ਬਲਜੀਤ ਕੌਰ ਖਾਲਸਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਸਕੂਲ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਿਤ ਨਾ ਰੱਖ ਕੇ ਉਨ੍ਹਾਂ ਨੂੰ ਚੰਗਾ ਇਨਸਾਨ ਅਤੇ ਸਮਾਜ ਲਈ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਤੇ ਅਨੁਸ਼ਾਸਨ ਦੀ ਸਿੱਖਿਆ ਵੀ ਦਿੱਤੀ ਜਾਂਦੀ ਹੈ, ਜਿਸ ਕਰਕੇ ਬੱਚੇ ਹਰ ਖੇਤਰ ਵਿਚ ਵਧੀਆ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਤੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਵਾਇਸ ਪਿ੍ੰਸੀਪਲ ਅਮਰਜੀਤ ਕੌਰ, ਸਟਾਫ਼ ਮੈਂਬਰ ਪਲਵਿੰਦਰ ਕੌਰ ਢੱਡੇ, ਪਲਵਿੰਦਰ ਕੌਰ ਸਮੇਤ ਸਮੂਹ ਅਧਿਆਪਕ ਸਟਾਫ ਹਾਜ਼ਰ ਸੀ | ਸਮੂਹ ਸਟਾਫ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਜਤਾਈ ਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਸੈਕਰਡ ਲਾਈਟ ਸਕੂਲ ਫ਼ਤਹਿਪੁਰ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ੍ਰੀ ਕਲਗੀਧਰ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।