21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਗੋਬਿੰਦ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 13-05-2026
ਸਠਿਆਲਾ, 12 ਮਈ (ਜਗੀਰ ਸਿੰਘ ਸਫਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦੱਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚੋਂ ਬਾਬਾ ਗੋਬਿੰਦ ਐਂਡ ਬਿ੍ਗੇਡੀਅਰ ਮੈਮੋਰੀਅਲ ਸੀਨੀ: ਸੈਕੰਡਰੀ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਪ੍ਰਧਾਨ ਰਿਟਾ: ਮੇਜਰ ਜਰਨਲ ਗੁਰਪਾਲ ਸਿੰਘ ਬੱਲ ਅਤੇ ਪਿ੍ੰਸੀਪਲ ਸ਼ੁਭਨੀਤ ਕੌਰ ਨੇ ਦੱਸਿਆ ਹੈ ਕਿ ਦੱਸਵੀਂ ਜਮਾਤ ਦੇ 64 ਬੱਚਿਆਂ ਨੇ ਪ੍ਰੀਖਿਆ ਦਿੱਤੀ ਸੀ ਤੇ ਸਾਰੇ ਬੱਚੇ ਚੰਗੇ ਅੰਕ ਹਾਸਿਲ ਪਾਸ ਹੋਏ ਹਨ | ਉਨ੍ਹਾਂ ਨੇ ਦੱਸਿਆ ਹੈ ਕਿ ਦੱਸਵੀਂ ਜਮਾਤ ਦੀ ਵਿਦਿਅਰਥਣ ਹਰਮਨਦੀਪ ਕੌਰ 90 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ ਹੈ, ਕੋਮਲਪ੍ਰੀਤ ਕੌਰ ਨੇ 89 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਸਰੀ ਪੁਜੀਸ਼ਨ ਅਤੇ ਗੁਰਨੂਰ ਕੌਰ ਨੇ 88.75 ਅੰਕ ਪ੍ਰਾਪਤ ਕਰਕੇ ਤੀਸਰੀ ਪੁਜੀਸ਼ਨ ਹਾਸਿਲ ਕੀਤੀ ਹੈ | ਇਸ ਮੌਕੇ ਪਿ੍ੰਸੀਪਲ ਸ਼ੁਭਨੀਤ ਕੌਰ, ਮੈਡਮ ਕੁਲਦੀਪ ਕੌਰ ਅਤੇ ਕੁਲਵਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਦਸਵੀਂ ਬੋਰਡ ਦੀ ਪ੍ਰੀਖਿਆ ਵਿਚੋਂ ਚੰਗੀਆਂ ਪੁਜੀਸ਼ਨ ਪ੍ਰਾਪਤ ਕਰਨ 'ਤੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ |
ਪਿਛਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਪਾਠੀ ਤੇ ਗ੍ਰੰਥੀ ਸਿੰਘਾਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਆਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।