21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ੍ਰੀ ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 13-05-2026
ਜੰਡਿਆਲਾ ਗੁਰੂ, 12 ਮਈ (ਪ੍ਰਮਿੰਦਰ ਸਿੰਘ ਜੋਸਨ)—ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਸ੍ਰੀ ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਨਵਾਂ ਪਿੰਡ ਬੰਡਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੇ ਹੀ ਬੱਚੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ | ਸਕੂਲ ਦੇ ਪਿ੍ੰਸੀਪਲ ਮਨਦੀਪ ਕੌਰ, ਡਾਇਰੈਕਟਰ ਰਾਜਬੀਰ ਸਿੰਘ ਹੁੰਦਲ, ਮੈਨੇਜਰ ਗਗਨਦੀਪ ਸਿੰਘ ਹੁੰਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਦੀ ਪ੍ਰੀਖਿਆ ਵਿਚ ਉਨ੍ਹਾਂ ਦੇ ਸਕੂਲ ਦੇ 48 ਬੱਚੇ ਬੈਠੇ ਅਤੇ ਸਾਰੇ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਜਿਨ•ਾਂ ਵਿਚ ਅਨਮੋਲ ਪ੍ਰੀਤ ਕੌਰ ਨੇ 92.3% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ ਸਥਾਨ, ਹਰਲੀਨ ਕੌਰ ਨੇ 91.3% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਦੂਸਰਾ ਸਥਾਨ ਅਤੇ ਹਰਸਿਮਰਤ ਕੌਰ ਨੇ 91.2% ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪ੍ਰਬੰਧਕ ਡਾਇਰੈਕਟਰ ਰਾਜਬੀਰ ਸਿੰਘ ਹੁੰਦਲ, ਮੈਨੇਜਰ ਗਗਨਦੀਪ ਸਿੰਘ ਹੁੰਦਲ ਅਤੇ ਪਿ੍ੰਸੀਪਲ ਮਨਦੀਪ ਕੌਰ ਨੇ ਸ਼ਾਨਦਾਰ ਪ੍ਰਾਪਤੀਆਂ ਵਾਲੇ ਬੱਚਿਆਂ ਦਾ ਸਕੂਲ ਪੁੱਜਣ ਤੇ ਉਨ•ਾਂ ਦਾ ਸਨਮਾਨ ਕੀਤਾ ਅਤੇ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ | ਸਕੂਲ ਦੇ ਪ੍ਰਬੰਧਕਾਂ ਨੇ ਸਕੂਲ ਦੇ ਬੱਚਿਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਉੱਚ ਪ੍ਰਾਪਤੀਆਂ ਕਰਕੇ ਆਪਣਾ, ਆਪਣੇ ਮਾਤਾ ਪਿਤਾ ਤੇ ਇਲਾਕੇ ਦਾ ਨਾਂ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ | ਸ੍ਰੀ ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਨਵਾਂ ਪਿੰਡ ਬੰਡਾਲਾ ਦੇ ਚੇਅਰਮੈਨ ਜਸਕਰਨ ਸਿੰਘ ਕੈਨੇਡਾ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਆਪਣੇ ਸਕੂਲ ਦੇ ਬੱਚਿਆਂ ਲਈ ਨਵੀਆਂ ਤਕਨੀਕਾਂ ਅਪਣਾ ਕੇ ਬੱਚਿਆਂ ਨੂੰ ਆਧੁਨਿਕ ਯੁੱਗ ਦੇ ਹਾਣੀ ਬਣਾਈਏ | ਉਨ•ਾਂ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ•ਾਂ ਦੇ ਵਧੀਆ ਭਵਿੱਖ ਲਈ ਅਤੇ ਜ਼ਿੰਦਗੀ ਵਿਚ ਸਫ਼ਲ ਹੋਣ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਰੇਅ ਵੰਨ ਇੰਟਰਨੈਸ਼ਨਲ ਸਕੂਲ ਮਜੀਠਾ ਦਾ ਨਤੀਜਾ ਰਿਹਾ ਸੌ ਫ਼ੀਸਦੀ <br/> ਅਗਲੀ ਖ਼ਬਰ ਆਨੰਦ ਕਾਲਜ ਨਰਸਿੰਗ ਦੇ ਮਿਹਨਤੀ ਸਟਾਫ਼ ਦੀ ਬਦੌਲਤ ਵਿਦਿਆਰਥਣਾਂ ਚੰਗੇ ਮੁਕਾਮ 'ਤੇ ਪੁੱਜੀਆਂ-ਚੇਅਰਮੈਨ ਐੱਮ.ਐੱਮ. ਆਨੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।