18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਤਲਬੀਰ ਨੇ ਸੋਈ ਖੁੰਭ ਫਾਰਮ ਜੋ ਹਨੇ੍ਹਰ ਝੱਖੜ ਨਾਲ ਉੱਡ ਗਿਆ ਸੀ, ਦਾ ਲਿਆ ਜਾਇਜ਼ਾ <br/>

ਪਿੰਡ ਅਬਦਾਲ ਵਿਖੇ ਬਣੇ ਸੋਈ ਖੁੰਭ ਫਾਰਮ ਜੋ ਕਿ ਹਨੇ੍ਹਰ ਝੱਖੜ ਨਾਲ ਉੱਡ ਗਿਆ ਸੀ, ਦਾ ਜਾਇਜ਼ਾ ਲੈਂਦੇ ਹੋਏ ਤਲਬੀਰ ਸਿੰਘ ਗਿੱਲ ਉਨ੍ਹਾਂ ਨਾਲ ਸਰਪੰਚ ਸੁਬੇਗ ਸਿੰਘ ਅਬਦਾਲ, ਸੈਕਟਰੀ ਬਾਵਾ ਸਿੰਘ ਅਬਦਾਲ ਤੇ ਹੋਰ | ਤਸਵੀਰ-ਦਲਵਿੰਦਰ ਸਿੰਘ ਰੰਧਾਵਾ <br/> 14-05-2026
ਕੱਥੂਨੰਗਲ, 11 ਮਈ (ਦਲਵਿੰਦਰ ਸਿੰਘ ਰੰਧਾਵਾ)-ਪਿਛਲੇ ਦਿਨੀਂ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਅਬਦਾਲ ਵਿਖੇ ਬਣੇ ਸੋਹੀ ਖੁੰਭ ਫਾਰਮ ਜੋ ਕਿ ਆਏ ਹਨੇ੍ਹਰ ਝੱਖੜ ਨਾਲ ਉੱਡ ਗਿਆ ਸੀ ਹਲਕਾ ਮਜੀਠਾ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵਲੋਂ ਜਾਇਜ਼ਾ ਲਿਆ ਗਿਆ ਅਤੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਵਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਪਿਛਲੇ ਦਿਨੀਂ ਪਿੰਡ ਅਬਦਾਲ ਵਿਖੇ ਸੋਹੀ ਖੁੰਭ ਫਾਰਮ ਦਾ ਬਹੁਤ ਵੱਡਾ ਨੁਕਸਾਨ ਹੋਇਆ ਸੀ ਜਿਸ ਸਬੰਧੀ ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਉਨ੍ਹਾਂ ਦੇ ਫਾਰਮ ਉੱਤੇ ਪੁੱਜ ਕਿ ਪੀੜਤ ਪਰਿਵਾਰ ਕੋਲੋਂ ਜਾਣਕਾਰੀ ਹਾਸਿਲ ਕੀਤੀ | ਇਸ ਮੌਕੇ ਤਲਬੀਰ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਆਏ ਹਨ੍ਹੇਰ ਝੱਖੜ ਨੇ ਬਹੁਤ ਵੱਡੀ ਤਾਦਾਦ ਵਿਚ ਲੋਕਾਂ ਦਾ ਨੁਕਸਾਨ ਕੀਤਾ ਹੈ, ਜਿਸ ਪ੍ਰਤੀ ਸਾਡੇ ਵਲੋਂ ਹਲਕੇ ਦੇ ਹਰ ਕਿਸਾਨ ਅਤੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ ਜਿਸ ਪ੍ਰਤੀ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਸਰਕਾਰ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਬੇਗ ਅਬਦਾਲ ਸਿੰਘ ਸੋਹੀ, ਅਵਤਾਰ ਸਿੰਘ ਸੋਹੀ, ਸੈਕਟਰੀ ਬਾਵਾ ਸਿੰਘ, ਬਾਬਾ ਕੁੰਨਣ ਸਿੰਘ ਅਬਦਾਲ, ਡਾਕਟਰ ਸਤਨਾਮ ਸਿੰਘ, ਗੁਰਪ੍ਰੀਤ ਸਿੰਘ ਗੋਪੀ ਤੇ ਜਰਮਨਜੀਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਪਹਿਲੇ ਦਿਨ ਕੋਈ ਨਾਮਜਦਗੀ ਪੱਤਰ ਦਾਖ਼ਲ ਨਹੀਂ ਹੋਇਆ-ਐੱਸ. ਡੀ. ਐੱਮ. <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਤੇ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ 'ਚ 'ਆਪ' ਦੇ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ-ਵਿਧਾਇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।