18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਕੌਂਸਲ ਮਜੀਠਾ ਦੀ ਚੋਣ ਵਾਸਤੇ ਪਹਿਲੇ ਦਿਨ ਕੋਈ ਨਾਮਜਦਗੀ ਪੱਤਰ ਦਾਖ਼ਲ ਨਹੀਂ ਹੋਇਆ-ਐੱਸ. ਡੀ. ਐੱਮ. <br/>

ਅਜੀਤ ਡੈਸਕ 14-05-2026

ਮਜੀਠਾ, 13 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣ ਵਾਸਤੇ ਅੱਜ ਨਾਮਜਦਗੀ ਪੱਤਰ ਭਰਨ ਦਾ ਪਹਿਲਾ ਦਿਨ ਸੀ | ਪਹਿਲੇ ਦਿਨ ਨਗਰ ਕੌਂਸਲ ਮਜੀਠਾ ਤੋਂ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਾਏ | ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਮਜੀਠਾ ਰਜ਼ਨੀਸ਼ ਅਰੋੜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਗਰ ਕੌਂਸਲ ਮਜੀਠਾ ਦੀਆਂ ਕੁਲ 13 ਵਾਰਡਾਂ ਹਨ ਅਤੇ ਇਨ੍ਹਾਂ ਵਾਰਡਾਂ ਵਾਸਤੇ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਨਾਮਜਦਗੀ ਪੱਤਰ ਲੈਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |ਨਾਮਜਦਗੀ ਪੱਤਰ ਪੂਰੇ ਪਾਰਦਰਸ਼ੀ ਢੰਗ ਨਾਲ ਕਾਨੂੰਨੀ ਦਾਇਰੇ ਅੰਦਰ ਰਹਿ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲਏ ਜਾਣਗੇ | ਕਿਸੇ ਨੂੰ ਧੱਕੇਸ਼ਾਹੀ ਨਹੀ ਕਰਨ ਦਿੱਤੀ ਜਾਵੇਗੀ |ਅਮਨ ਤੇ ਕਾਨੂੰਨ ਨੂੰ ਹਰ ਹਾਲਤ ਵਿਚ ਕਾਹਿਮ ਰਖਿਆ ਜਾਵੇਗਾ | ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ |

ਪਿਛਲੀ ਖ਼ਬਰ ਕਣਕ ਦੇ ਨਾੜ ਤੇ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲੇ 61 ਕਿਸਾਨਾਂ ਖ਼ਿਲਾਫ਼ ਮਾਮਲੇ ਦਰਜ਼ <br/> ਅਗਲੀ ਖ਼ਬਰ ਤਲਬੀਰ ਨੇ ਸੋਈ ਖੁੰਭ ਫਾਰਮ ਜੋ ਹਨੇ੍ਹਰ ਝੱਖੜ ਨਾਲ ਉੱਡ ਗਿਆ ਸੀ, ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।