18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਾਬਕਾ ਵਿਧਾਇਕ ਜਥੇਦਾਰ ਜਲਾਲਉਸਮਾ ਨੇ ਸਰਕਲ ਪ੍ਰਧਾਨਾਂ ਦੀ ਕੀਤੀ ਨਿਯੁਕਤੀ <br/>

ਸ਼੍ਰੋਮਣੀ ਅਕਾਲੀ ਦਲ 'ਚ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨਾਲ ਸ: ਗੁਰਜਿੰਦਰ ਸਿੰਘ ਸਠਿਆਲਾ, ਅਜਮਿੰਦਰ ਸਿੰਘ ਸਾਹਬਾ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਉੱਪਲ ਤੇ ਹੋਰ | ਤਸਵੀਰ : ਰਾਜਨ <br/> 14-05-2026
ਬਾਬਾ ਬਕਾਲਾ ਸਾਹਿਬ, 13 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ, ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਜਥੇਦਾਰ ਜਲਾਲਉਸਮਾ ਨੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਸਰਕਲਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ | ਇਸ ਮੌਕੇ ਸਰਕਲ ਛੱਜਲਵੱਡੀ ਤੋਂ ਜਸਪਾਲ ਸਿੰਘ ਪ੍ਰਧਾਨ ਬੀ. ਸੀ. ਵਿੰਗ, ਸਵਰਨ ਸਿੰਘ ਛੰਨਾ ਪ੍ਰਧਾਨ ਐੱਸ. ਸੀ. ਵਿੰਗ, ਅਵਤਾਰ ਸਿੰਘ ਬਿੱਟੂ ਥੋਥੀਆਂ ਸੀਨੀਅਰ ਮੀਤ ਪ੍ਰਧਾਨ ਐੱਸ. ਸੀ. ਵਿੰਗ, ਸੁਖਚੈਨ ਸਿੰਘ ਰਤਨਗੜ੍ਹ, ਸੁਰਜੀਤ ਸਿੰਘ ਭਿੰਡਰ ਤੇ ਹਰਦਰਸ਼ਨ ਸਿੰਘ ਨਿੱਜਰ (ਸਾਰੇ ਸੀਨੀਅਰ ਮੀਤ ਪ੍ਰਧਾਨ) ਨਿਯੁਕਤ ਕੀਤੇ ਗਏ | ਇਸ ਮੌਕੇ ਆਪਣੇ ਸੰਬੋਧਨ 'ਚ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦੇਣਾ ਸਾਡਾ ਫਰਜ਼ ਹੈ | ਉਨ੍ਹਾਂ ਨਵ-ਨਿਯੁਕਤ ਸਰਕਲ ਪ੍ਰਧਾਨਾਂ ਨੂੰ ਪੂਰੀ ਤਨਦੇਹੀ ਨਾਲ ਪਾਰਟੀ ਦਾ ਕੰਮ ਕਰਨ ਲਈ ਪ੍ਰੇਰਿਆ ਤੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ, 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇ | ਉਨ੍ਹਾਂ ਨਵੇਂ ਨਿਯੁਕਤ ਹੋਏ ਸਾਰੇ ਪ੍ਰਧਾਨਾਂ ਨੇ ਕਿਹਾ ਹੈ ਕਿ ਉਹ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਯੂਥ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਪ੍ਰਧਾਨ ਗੁਰਜਿੰਦਰ ਸਿੰਘ ਸਠਿਆਲਾ, ਅਜਮਿੰਦਰ ਸਿੰਘ ਸਾਹਬਾ ਭੋਰਛੀ ਸਰਕਲ ਪ੍ਰਧਾਨ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਉੱਪਲ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਮਿਆਦੀਆਂ ਕਲਾਂ ਦਾ ਅੰਮਿ੍ਤਪਾਲ ਸਿੰਘ ਉੱਪਲ ਕੈਨੇਡਾ ਦੀ ਪੁਲਿਸ 'ਚ ਹੋਇਆ ਭਰਤੀ <br/> ਅਗਲੀ ਖ਼ਬਰ ਲੁੱਧੜ 'ਚ ਸਰਪੰਚ ਰਾਜ ਕੁਮਾਰ ਦੀ ਪ੍ਰੇਰਨਾ ਸਦਕਾ ਪੰਚ ਹਰਜੀਤ ਸਿੰਘ ਸਮੇਤ ਹੋਰ ਅਕਾਲੀ ਵਰਕਰ 'ਆਪ' ਵਿਚ ਹੋਏ ਸ਼ਾਮਿਲ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।