18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਧਾਰੜ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

ਰਾਇਲ ਇੰਸਟੀਚਿਊਟ ਆਫ ਨਰਸਿੰਗ ਧਾਰੜ ਵਿਖੇ ਵੱਖ-ਵੱਖ ਸਥਾਨਾਂ 'ਤੇ ਆਈਆਂ ਵਿਦਿਆਰਥਣਾਂ ਦਾ ਮਿੱਠਾ ਮੂੰਹ ਕਰਵਾ ਕੇ ਵਧਾਈ ਦੇਣ ਮੌਕੇ ਬਰਜਿੰਦਰ ਸਿੰਘ, ਜਸਪਾਲ ਸਿੰਘ, ਪਿ੍ੰਸੀਪਲ ਸੁਖਦੀਪ ਕੌਰ ਤੇ ਹੋਰ | ਤਸਵੀਰ : ਹਰਜਿੰਦਰ ਸਿੰਘ ਕਲੇਰ <br/> 14-05-2026
ਜੰਡਿਆਲਾ ਗੁਰੂ, 13 ਮਈ (ਹਰਜਿੰਦਰ ਸਿੰਘ ਕਲੇਰ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਧਾਰੜ, ਅੰਮਿ੍ਤਸਰ ਦੇ ਬੀ. ਐੱਸ. ਸੀ. ਨਰਸਿੰਗ ਦੂਜੇ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸੰਸਥਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਉੱਚ ਅੰਕ ਪ੍ਰਾਪਤ ਕਰਕੇ ਇੰਸਟੀਚਿਊਟ ਦਾ ਨਾਂਅ ਰੌਸ਼ਨ ਕੀਤਾ | ਨਤੀਜਿਆਂ ਅਨੁਸਾਰ ਅਨਮੋਲ ਕੌਰ ਨੇ 85 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਹੁਸਨਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਅਨੂਰੀਤ ਕੌਰ ਨੇ 78 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸੰਸਥਾ ਦੀ ਮੈਨੇਜਮੈਂਟ ਵਲੋਂ ਵਿਦਿਆਰਥਣਾਂ ਦਾ ਮਿੱਠਾ ਮੂੰਹ ਕਰਵਾ ਕੇ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਸੰਸਥਾ ਦੇ ਪ੍ਰਬੰਧਕ ਬਰਜਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਲਗਨ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਇੰਸਟੀਚਿਊਟ ਦਾ ਨਤੀਜਾ ਸੌ ਫੀਸਦੀ ਰਿਹਾ ਹੈ | ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਪ੍ਰਯੋਗਿਕ ਗਿਆਨ ਦੇਣ ਲਈ ਵੀ ਵਚਨਬੱਧ ਹੈ | ਇਸ ਸਮੇਂ ਪ੍ਰੈਜ਼ੀਡੈਂਟ ਨਿਰਮਲ ਸਿੰਘ, ਜਸਪਾਲ ਸਿੰਘ, ਪਿ੍ੰਸੀਪਲ ਸੁਖਦੀਪ ਕੌਰ, ਸਮੂਹ ਸਟਾਫ ਮੈਂਬਰ ਅਤੇ ਮੈਨੇਜਮੈਂਟ ਅਧਿਕਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਪੰਚਾਇਤ ਚੋਣਾਂ ਲਈ ਪਹਿਲੇ ਦਿਨ ਅਜਨਾਲਾ ਤੇ ਰਮਦਾਸ ਤੋਂ ਕਿਸੇ ਵੀ ਉਮੀਦਵਾਰ ਨੇ ਨਹੀਂ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ... ਅਗਲੀ ਖ਼ਬਰ ਪਿੰਡ ਮਿਆਦੀਆਂ ਕਲਾਂ ਦਾ ਅੰਮਿ੍ਤਪਾਲ ਸਿੰਘ ਉੱਪਲ ਕੈਨੇਡਾ ਦੀ ਪੁਲਿਸ 'ਚ ਹੋਇਆ ਭਰਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।