18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਗਰ ਪੰਚਾਇਤ ਚੋਣਾਂ ਲਈ ਪਹਿਲੇ ਦਿਨ ਅਜਨਾਲਾ ਤੇ ਰਮਦਾਸ ਤੋਂ ਕਿਸੇ ਵੀ ਉਮੀਦਵਾਰ ਨੇ ਨਹੀਂ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ <br/>

ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਸ੍ਰੀਮਤੀ ਚਾਰੂਮਿਤਾ ਜਾਣਕਾਰੀ ਦਿੰਦੇ ਹੋਏ | ਨਾਲ ਬੈਠੇ ਤਹਿਸੀਲਦਾਰ ਜਗਸੀਰ ਸਿੰਘ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 14-05-2026
ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੀਆਂ ਗਈਆਂ ਨਗਰ ਪੰਚਾਇਤ ਤੇ ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ | ਨਗਰ ਪੰਚਾਇਤ ਅਜਨਾਲਾ ਤੇ ਨਗਰ ਕੌਂਸਲ ਰਮਦਾਸ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ-ਕਮ-ਚੋਣ ਰਿਟਰਨਿੰਗ ਅਧਿਕਾਰੀ ਸ੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 16 ਮਈ ਤੱਕ ਨਿਰਧਾਰਿਤ ਸਮੇਂ ਅਨੁਸਾਰ ਜਾਰੀ ਰਹੇਗੀ ਅਤੇ ਉਮੀਦਵਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਕਾਗਜ਼ ਦਾਖਲ ਕਰਵਾ ਸਕਦੇ ਹਨ | ਐੱਸ.ਡੀ.ਐੱਮ ਸ੍ਰੀਮਤੀ ਚਾਰੂਮਿਤਾ ਨੇ ਅੱਗੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ, ਜਦਕਿ 19 ਮਈ ਨੂੰ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਤੇ ਉਸੇ ਦਿਨ ਹੀ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਤਹਿਸੀਲਦਾਰ-ਕਮ-ਸਹਾਇਕ ਚੋਣ ਰਿਟਰਨਿੰਗ ਅਧਿਕਾਰੀ ਜਗਸੀਰ ਸਿੰਘ ਮਿੱਤਲ ਕੋਲ ਜਮ੍ਹਾਂ ਹੋਣਗੇ ਅਤੇ ਨਗਰ ਕੌਂਸਲ ਰਮਦਾਸ ਨਾਲ ਸੰਬੰਧਿਤ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਨਾਇਬ ਤਹਿਸੀਲਦਾਰ-ਕਮ-ਸਹਾਇਕ ਚੋਣ ਰਿਟਰਨਿੰਗ ਅਧਿਕਾਰੀ ਕਾਰਜ ਸਿੰਘ ਕੋਲ ਉਪ ਮੰਡਲ ਮੈਜਿਸਟਰੇਟ ਦਫ਼ਤਰ ਅਜਨਾਲਾ ਵਿਖੇ ਜਮ੍ਹਾਂ ਕਰਵਾਏ ਜਾਣਗੇ | ਇਸ ਮੌਕੇ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ, ਚੋਣ ਕਾਨੂੰਗੋ ਸੰਜੀਵ ਕੁਮਾਰ ਰਮਦਾਸ, ਰਾਜਪਾਲ ਸਿੰਘ ਉੱਪਲ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਰਾਸ਼ਟਰਵਾਦੀ ਕਾਂਗਰਸ ਪਾਰਟੀ ਨੇ ਮਾਝਾ ਜ਼ੋਨ 'ਚ ਕੀਤੀਆਂ ਅਹਿਮ ਨਿਯੁਕਤੀਆਂ <br/> ਅਗਲੀ ਖ਼ਬਰ ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਧਾਰੜ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।