19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਜਨਾਲਾ ਵਿਖੇ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਨਹੀਂ ਕਰਵਾਏ ਦਾਖ਼ਲ <br/>

ਅਜੀਤ ਡੈਸਕ 15-05-2026
ਅਜਨਾਲਾ, 14 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਅਜਨਾਲਾ ਡਾ: ਚਾਰੂਮਿਤਾ ਨੇ ਦੱਸਿਆ ਕਿ ਅੱਜ ਦੂਸਰੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਲਈ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ ਦਫ਼ਤਰ ਦੇ ਬਾਹਰ ਬੈਰੀਕੇਟਿੰਗ ਕੀਤੀ ਗਈ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਪੁਲਿਸ ਵਲੋਂ ਕੀਤੇ ਜਾ ਰਹੇ ਸੁਰੱਖਿਆ ਪ੍ਰਬੰਧਾਂ ਸੰਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਚੋਣਾ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਅਤਿ-ਸੰਵੇਦਨਸ਼ੀਲ ਬੂਥਾਂ 'ਤੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ | ਇਸ ਦੇ ਨਾਲ ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦਾ ਅਸਲਾ ਜਮ੍ਹਾਂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਅਸਲਾ ਧਾਰਕ ਆਪਣਾ ਲਾਇਸੈਂਸੀ ਅਸਲਾ ਨਹੀਂ ਜਮ੍ਹਾਂ ਕਰਵਾਏਗਾ ਤਾਂ ਉਸ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਅਨੁਸਾਰ ਬਣਨ ਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ |

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਪੰਚਾਇਤ ਅਜਨਾਲਾ ਦੀ ਸਾਬਕਾ ਮੀਤ ਪ੍ਰਧਾਨ ਰਮਿੰਦਰ ਕੌਰ ਮਾਹਲ ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ ਸਮਰਥਕਾਂ ਸਮੇਤ 'ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।