18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਦਸ਼ਮੇਸ਼ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/>

<br/> 15-05-2026
ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ ਵਿਚ ਸਾਇੰਸ, ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਨੇ ਅਹਿਮ ਮੱਲਾਂ ਮਾਰੀਆਂ ਹਨ, ਜਿਸ ਵਿਚ ਸਾਇੰਸ ਦੇ ਵਿਦਿਆਰਥੀ ਵਾਰਿਸ ਸ਼ਰੀਫ ਪੁੱਤਰ ਸਿਕੰਦਰ ਸ਼ਰੀਫ ਨੇ 500 ਵਿਚੋਂ 453 ਅੰਕ ਪ੍ਰਾਪਤ ਕਰਕੇ 90.6% ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਯੁਵਰਾਜ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਕਵਰਦੀਪ ਸਿੰਘ ਪੁੱਤਰ ਪਵਿੱਤਰ ਸਿੰਘ ਅਤੇ ਗੁਰਜੋਤ ਕੌਰ ਪੁੱਤਰੀ ਨਿਰਮਲ ਸਿੰਘ ਨੇ 500 ਵਿਚੋਂ 450 ਅੰਕ ਲੈ ਕੇ ਦੂਸਰੀ ਪੁਜ਼ੀਸ਼ਨ ਹਾਸਿਲ ਕੀਤੀ | ਤਨਿਸ਼ਕਾ ਸ਼ਰਮਾ ਪੁੱਤਰੀ ਅਰੁਣ ਸ਼ਰਮਾ ਨੇ ਅਤੇ ਪੂਜਾ ਪੁੱਤਰੀ ਗੁਰਦੇਵ ਸਿੰਘ ਰਾਜ ਨੇ 500 ਵਿਚੋਂ 448 ਅੰਕ ਲੈ ਕੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | ਕਾਮਰਸ ਸਟਰੀਮ ਦੇ ਵਿਦਿਆਰਥੀਆਂ ਵਿਚ ਅਨਮੋਲਦੀਪ ਸਿੰਘ ਪੁੱਤਰ ਜਸਵੰਤ ਸਿੰਘ ਨੇ 500 ਵਿਚੋਂ 437 ਅੰਕ ਲੈ ਕੇ ਪਹਿਲਾ ਸਥਾਨ, ਸਾਹਿਲਪ੍ਰੀਤ ਪੁੱਤਰ ਮੰਗਲ ਸਿੰਘ ਨੇ 500 ਵਿਚੋਂ 431 ਅੰਕ ਲੈ ਕੇ ਦੂਜਾ ਸਥਾਨ, ਜਸਕਰਨਬੀਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 500 ਵਿਚੋਂ 427 ਅੰਕ ਲੈ ਕੇ ਤੀਜਾ ਸਥਾਨ ਅਤੇ ਨਵਦੀਪ ਸਿੰਘ ਪੁੱਤਰ ਹਰਪਾਲ ਸਿੰਘ ਨੇ 500 ਵਿਚੋਂ 426 ਅੰਕ ਲੈ ਕੇ ਚੌਥਾ ਸਥਾਨ ਹਾਸਿਲ ਕੀਤਾ | ਆਰਟਸ ਦੇ ਵਿਦਿਆਰਥੀਆਂ ਵਿਚ ਬੈਨੀਪਾਲ ਪੱਤਰ ਜਸਪਾਲ ਸਿੰਘ ਨੇ 500 ਵਿਚੋਂ 422 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਆਰਤੀ ਪੁੱਤਰੀ ਪਰਮਜੀਤ ਸਿੰਘ ਨੇ 500 ਵਿਚੋਂ 419 ਅੰਕ ਲੈ ਕੇ ਦੂਜਾ ਸਥਾਨ, ਕਰਨਵੀਰ ਸਿੰਘ ਪੁੱਤਰ ਮੰਗਲ ਸਿੰਘ ਨੇ 500 ਵਿਚੋਂ 392 ਅੰਕ ਲੈ ਕੇ ਤੀਜਾ ਸਥਾਨ, ਸੁਖਮਨਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਨੇ 500 ਵਿਚੋਂ 376 ਅੰਕ ਲੈ ਕੇ ਚੌਥਾ ਸਥਾਨ ਅਤੇ ਤਨਵੀਰ ਸਿੰਘ ਪੁੱਤਰ ਹਰਜੀਤ ਸਿੰਘ ਨੇ 500 ਵਿਚੋਂ 372 ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ | ਇਸ ਮੌਕੇ ਦਸ਼ਮੇਸ਼ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਬੀਰ ਸਿੰਘ ਮਾਨ ਅਤੇ ਪਿ੍ੰਸੀਪਲ ਹਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ 'ਮਿਹਨਤ, ਅਨੁਸ਼ਾਸਨ ਤੇ ਲਗਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਰਸੂਲਪੁਰ ਕਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਪਿੰਡ ਦਾਊਦ ਵਿਖੇ ਦੋ ਧੜਿਆਂ ਦਰਮਿਆਨ ਹੋਈ ਲੜਾਈ 'ਚ ਦੋ ਜ਼ਖ਼ਮੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।