18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਕਾਲੀ ਦਲ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਜਿੱਤ ਕੇ ਇਤਿਹਾਸ ਸਿਰਜੇਗਾ-ਮਜੀਠੀਆ <br/>

ਅਜੀਤ ਡੈਸਕ 15-05-2026
ਮਜੀਠਾ, 14 ਮਈ (ਜਗਤਾਰ ਸਿੰਘ ਸਹਿਮੀ)-ਸ਼੍ਰੋਮਣੀ ਅਕਾਲੀ ਦਲ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾ ਆਪਣੇ ਬਲਬੁਤੇ ਤੇ ਲੜੇਗਾ, ਇਸੇ ਲਈ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦੇ ਕੇ ਚੋਣ ਮੈਦਨ ਵਿਚ ਉਤਾਰਿਆ ਜਾ ਰਿਹਾ ਹੈ, ਜਿਸ ਤਹਿਤ ਹਲਕਾ ਮਜੀਠਾ ਦੇ ਕਸਬਾ ਮਜੀਠਾ ਦੀਆਂ 13 ਵਾਰਡਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਸਮੂਹ ਨਗਰ ਦੇ ਵੋਟਰਾਂ ਦੇ ਫਤਵੇ ਨਾਲ ਜਿੱਤ ਕੇ ਵਿਰੋਧੀਆਂ ਨੂੰ ਇਹ ਸਾਬਤ ਕਰ ਦੇਣਗੇ ਕਿ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ 'ਆਪ' ਇਹ ਨਗਰ ਕੌਂਸਲ ਦੀਆਂ ਚੋਣਾਂ ਜਿੱਤਣ ਲਈ ਕਈ ਹੱਥ ਕੰਡੇ ਵਰਤ ਰਹੀ ਹੈ ਅਤੇ ਵੋਟਰਾਂ ਨੂੰ ਭਰਮਾਉਣ ਵਾਸਤੇ ਤਰ੍ਹਾਂ ਤਰ੍ਹਾਂ ਦੇ ਲਾਲਚ ਦਿੱਤੇ ਜਾ ਰਹੇ ਹਨ, ਪਰ ਮਜੀਠਾ ਦੇ ਸੂਝਵਾਨ ਵੋਟਰ ਹੁਣ ਕਦੇ ਵੀ ਇਨ੍ਹਾਂ ਦੇ ਝਾਂਸੇ ਵਿਚ ਨਹੀਂ ਆਉਣਗੇ | ਇਸ ਮੌਕੇ ਮੇਜਰ ਸ਼ਿਵੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿਟੇਵਿੱਢ, ਮੈਨੇਜਰ ਮੇਜਰ ਸਿੰਘ ਅਰਜਨ ਵਾਗਾ, ਗੁਰਵਿੰਦਰ ਸਿੰਘ ਭੋਮਾ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਰਜਿੰਦਰ ਸਿੰਘ ਸੰਧੂ ਲੁੱਧੜ, ਬਾਦਸ਼ਾਹ, ਮਨਪ੍ਰੀਤ ਸਿੰਘ ਉਪਲ, ਮੱਖਣ ਸਿੰਘ ਹਰੀਆਂ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੰਦੀਪ ਸਿੰਘ ਦੇ ਇਲਾਜ ਲਈ ਸ਼੍ਰੋਮਣੀ ਕਮੇਟੀ ਨੇ ਵੀਹ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਬਾਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।