29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੰਜਾਬ 'ਚ ਸ਼ਰੇਆਮ ਨਸ਼ਾ ਵਿੱਕ ਰਿਹਾ ਹੈ, ਮਾਨ ਸਰਕਾਰ ਕੁੰਭਕਰਨੀ ਨੀਂਦ ਸੁੱਤੀ-ਕੰਵਰਪ੍ਰਤਾਪ ਅਜਨਾਲਾ <br/>

ਕੰਵਰਪ੍ਰਤਾਪ ਸਿੰਘ ਅਜਨਾਲਾ ਮੀਟਿੰਗ ਉਪਰੰਤ ਕਾਂਗਰਸੀ ਵਰਕਰਾਂ ਨਾਲ | ਤਸਵੀਰ : ਜਸਵੰਤ ਸਿੰਘ ਵਾਹਲਾ <br/> 16-05-2026
ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਮਾਨ ਸਰਕਾਰ ਨੇ ਆਪਣੇ ਚਾਰ ਸਾਲ ਰਾਜ ਦੌਰਾਨ ਪੰਜਾਬ ਨੂੰ ਕਰਜਈ ਕਰਕੇ ਰੱਖ ਦਿੱਤਾ ਹੈ ਤੇ ਕਿਸੇ ਵੀ ਪਿੰਡ ਦਾ ਕੋਈ ਵਿਕਾਸ ਨਹੀਂ ਹੋਇਆ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਰਮਦਾਸ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਕੰਵਰਪ੍ਰਤਾਪ ਅਜਨਾਲਾ ਨੇ ਕਿਹਾ ਕਿ ਆਪ ਦੇ ਰਾਜ ਦੌਰਾਨ ਸ਼ਰੇਆਮ ਫਿਰੌਤੀਆਂ ਮੰਗੀਆਂ ਜਾ ਰਹੀਆਂ ਤੇ ਨਸ਼ਾ ਵੀ ਹਰ ਰੋਜ ਵਿੱਕ ਰਿਹਾ ਹੈ, ਜਿਸ ਦੀ ਗਲਤਾਨ ਵਿਚ ਨੌਜਵਾਨ ਫਸਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਆਪ ਨੂੰ ਬਿੱਲਕੁਲ ਨਕਾਰ ਚੁੱਕੇ ਹਨ ਤੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾ 'ਚ ਕਾਂਗਰਸੀ ਉਮੀਦਵਾਰ ਸ਼ਾਨ ਨਾਲ ਜਿੱਤ ਪ੍ਰਾਪਤ ਕਰਨਗੇ | ਇਸ ਮੌਕੇ ਪੀ. ਏ. ਇੰਦਰਜੀਤ ਸਿੰਘ, ਗੁਰਪਾਲ ਸਿੰਘ ਸਿੰਧੀ, ਐਡਵਕੇਟ ਰਕੇਸ਼ ਚੰਦਰ ਕਾਠੀਆ, ਪ੍ਰਧਾਨ ਦਿਲਬਾਗ ਸਿੰਘ, ਯੂਥ ਪ੍ਰਧਾਨ ਜਗਦੀਪ ਸਿੰਘ ਵਾਹਲਾ, ਮਨੋਹਰ ਲਾਲ ਭੰਡਾਰੀ, ਜਸਪਿੰਦਰ ਸਿੰਘ, ਅਨਿਲ ਕੁਮਾਰ ਲੱਕੀ, ਨਰਿੰਦਰ ਸਿੰਘ ਖਹਿਰਾ, ਹਨੀ ਰੰਧਾਵਾ ਤੇ ਮਨੀ ਰੰਧਾਵਾ ਆਦਿ ਕਾਂਗਰਸੀ ਮੌਜੂਦ ਸਨ |

ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਸਵ. ਮਨਜੀਤ ਕੌਰ ਰਸੂਲਪੁਰ ਖੁਰਦ ਨੂੰ ਸ਼ਰਧਾਂਜਲੀਆਂ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।