30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਬੋਨੀ ਅਜਨਾਲਾ ਦੀ ਅਗਵਾਈ ਹੇਠ ਨਗਰ ਪੰਚਾਇਤ ਅਜਨਾਲਾ ਦੀਆਂ 14 ਵਾਰਡਾਂ ਤੋਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਐੱਸ. ਡੀ. ਐੱਮ. ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਪਹੁੰਚੇ ਭਾਜਪਾ ਉਮੀਦਵਾਰ | ਨਾਲ ਖੜ੍ਹੇ ਜਤਿੰਦਰ ਸਿੰਘ ਚੌਹਾਨ, ਚੌਧਰੀ ਅਸ਼ੋਕ ਮੰਨਣ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 16-05-2026
ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਅਜਨਾਲਾ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ | ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਅੱਜ ਤੀਸਰੇ ਦਿਨ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਤੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਇਕ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ ਹੇਠ ਨਗਰ ਪੰਚਾਇਤ ਅਜਨਾਲਾ ਦੀਆਂ 14 ਵਾਰਡਾਂ ਤੋਂ ਭਾਜਪਾ ਉਮੀਦਵਾਰਾਂ ਵਲੋਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਅਜਨਾਲਾ ਡਾ. ਚਾਰੂਮਿਤਾ ਦੀ ਅਦਾਲਤ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਵਿਚ ਭਾਜਪਾ ਉਮੀਦਵਾਰ ਵੱਡੇ ਫ਼ਰਕ ਨਾਲ ਜਿੱਤ ਹਾਸਿਲ ਕਰਨਗੇ | ਬੋਨੀ ਅਜਨਾਲਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਤੰਤਰ ਦਾ ਘਾਣ ਕਰਨ ਵਾਲੀਆਂ ਅਜਿਹੀਆਂ ਕਾਰਵਾਈਆਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਅੱਜ ਵਾਰਡ ਨੰਬਰ 1 ਤੋਂ ਸ਼ਰਨਜੀਤ ਕੌਰ, ਵਾਰਡ ਨੰਬਰ 2 ਤੋਂ ਵਿਕਰਮ ਬੇਦੀ, ਵਾਰਡ ਨੰਬਰ 3 ਤੋਂ ਸਿੰਮੀ ਸਰੀਨ, ਵਾਰਡ ਨੰਬਰ 4 ਤੋਂ ਰਾਜੇਸ਼ ਚੌਹਾਨ, ਵਾਰਡ ਨੰਬਰ 5 ਤੋਂ ਸੰਤੋਖ ਸਿੰਘ, ਵਾਰਡ ਨੰਬਰ 6 ਤੋਂ ਸੀਮਾ ਪਤਨੀ ਸ਼ਮਸ਼ੇਰ ਸਿੰਘ ਸ਼ੇਰਾ, ਵਾਰਡ ਨੰਬਰ 7 ਤੋਂ ਪ੍ਰੀਆ ਰਾਣੀ, ਵਾਰਡ ਨੰਬਰ 8 ਤੋਂ ਸੁਨੀਤਾ ਰਾਣੀ, ਵਾਰਡ ਨੰਬਰ 9 ਤੋਂ ਮੀਨੂੰ ਪਤਨੀ ਹਤਿੰਦਰ ਬੱਬਰ, ਵਾਰਡ ਨੰਬਰ 10 ਤੋਂ ਰਾਮ ਸਿੰਘ, ਵਾਰਡ ਨੰਬਰ 11 ਤੋਂ ਨਿਕਿਤਾ, ਵਾਰਡ ਨੰਬਰ 12 ਤੋਂ ਅਮਰਦੀਪ ਸਿੰਘ ਰਿੰਕੂ, ਵਾਰਡ ਨੰਬਰ 13 ਤੋਂ ਹੇਮਾਪ੍ਰੀਤ ਕੌਰ, ਵਾਰਡ ਨੰਬਰ 14 ਤੋਂ ਕੰਵਲਜੀਤ ਸਿੰਘ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ ਜਦਕਿ ਵਾਰਡ ਨੰਬਰ 15 ਅਤੇ ਨਗਰ ਕੌਂਸਲ ਰਮਦਾਸ ਦੇ ਭਾਜਪਾ ਉਮੀਦਵਾਰਾਂ ਵਲੋਂ ਕੱਲ੍ਹ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਜਾਣਗੇ | ਇਸ ਮੌਕੇ ਐਡਵੋਕੇਟ ਜਤਿੰਦਰ ਸਿੰਘ ਚੌਹਾਨ, ਸਾਬਕਾ ਚੇਅਰਮੈਨ ਚੌਧਰੀ ਅਸ਼ੋਕ ਮੰਨਣ, ਸਾਬਕਾ ਕੌਂਸਲਰ ਵਿਕਰਮ ਬੇਦੀ, ਦੀਪੂ ਅਰੋੜਾ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਧਰਮਿੰਦਰ ਸਿੰਘ ਪਿ੍ੰਸ, ਬੰਟੀ ਸ਼ਾਹ ਭਿੰਡੀਆਂ ਵਾਲੇ, ਵਿੱਪਣ ਖੱਤਰੀ ਅਜਨਾਲਾ, ਹਤਿੰਦਰ ਬੱਬਰ, ਵਿਜੇ ਸਰੀਨ ਬੀਕਾਨੇਰ ਸਵੀਟਸ ਵਾਲੇ, ਸੌਰਵ ਸਰੀਨ, ਅਮਰਦੀਪ ਸਿੰਘ ਰਿੰਕੂ, ਰਾਜੇਸ਼ ਚੌਹਾਨ, ਕੰਵਲਜੀਤ ਸਿੰਘ ਅਜਨਾਲਾਠ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਖ਼ਾਲਸਾ ਅਕੈਡਮੀ ਮਹਿਤਾ ਚੌਂਕ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਅਮਰਦੀਪ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।