29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>

ਅਜੀਤ ਡੈਸਕ 16-05-2026
ਜੇਠੂਵਾਲ, 15 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਫਾਰ ਵੂਮੈਨ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਜਮਾਤ ਦੇ ਆਏ ਨਤੀਜਿਆਂ 'ਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ ਹੈ | ਕਾਲਜ ਦੀਆਂ ਵਿਦਿਆਰਥਣਾਂ ਜਿਨ੍ਹਾਂ ਵਿਚ ਮਨਜੋਤਬੀਰ ਕੌਰ ਨੇ ਪਹਿਲਾ ਸਥਾਨ ਹਰਸ਼ਪਰੀਤ ਕੌਰ ਨੇ ਦੂਸਰਾ ਅਤੇ ਮੁਸਕਾਨ ਨੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਤੋਂ ਇਲਾਵਾ ਹੋਰ ਹੋਣਹਾਰ ਵਿਦਿਆਰਥਣਾਂ ਵਲੋਂ ਚੰਗੇ ਅੰਕ ਲੈ ਕੇ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕੀਤੀਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ | ਇਸ ਮੌਕੇ ਕਾਲਜ ਦੇ ਚੇਅਰਮੈਨ ਡਾ. ਐੱਮ. ਐੱਮ. ਆਨੰਦ, ਵਾਈਸ ਚੇਅਰਮੈਨ ਡਾ. ਜੇ. ਐੱਸ. ਢਿੱਲੋਂ, ਐੱਮ. ਡੀ. ਸੂਰੀਯਾ ਪ੍ਰਕਾਸ਼ ਆਨੰਦ, ਪਿ੍ੰਸੀਪਲ ਡਾ. ਕਵਲਬੀਰ ਕੌਰ ਮਾਹਲ, ਐਡਮਿਨੀਸਟੇਟਰ ਮਿਸ ਰੇਨੂ ਠਾਕੁਰ ਆਦਿ ਨੇ ਸਾਂਝੇ ਤੌਰ 'ਤੇ ਉਕਤ ਪ੍ਰੀਖਿਆ 'ਚ ਸ਼ਾਨਦਾਰ ਸਥਾਨ ਹਾਸਿਲ ਕਰਨ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਮੂੰਹ ਮਿੱਠਾ ਕਰਵਾਇਆ ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਕਵਲਬੀਰ ਨੇ ਕਿਹਾ ਕਿ ਉਕਤ ਨਤੀਜੇ ਦਾ ਸਿਹਰਾ ਕਾਲਜ ਦੇ ਯੋਗ ਤੇ ਮਿਹਨਤੀ ਸਟਾਫ ਨੂੰ ਜਾਂਦਾ ਹੈ | ਇਸ ਮੌਕੇ ਉਕਤ ਕਾਲਜ ਮੈਨੇਜਮੈਂਟ ਵਲੋਂ ਸ਼ਾਨਦਾਰ ਨਤੀਜੇ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਡਾ. ਕਵਲਬੀਰ ਨੇ ਕਿਹਾ ਕਿ ਅਨੰਦ ਕਾਲਜ ਜਿੱਥੇ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾ ਰਿਹਾ ਹੈ ਤੇ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਵਲੋਂ ਬਣਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ |
ਪਿਛਲੀ ਖ਼ਬਰ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਰਮਦਾਸ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।