29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ਼ਹੀਦ ਹਰਪਾਲ ਸਿੰਘ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪੁਜ਼ੀਸ਼ਨਾਂ ਹਾਸਿਲ ਕਰਨ 'ਤੇ ਕੀਤਾ ਸਨਮਾਨਿਤ <br/>

ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਪੁਜ਼ੀਸ਼ਨਾਂ ਹਾਸਿਲ ਕਰਨ ਤੇ ਸਨਮਾਨ ਕਰਦੇ ਹੋਏ ਪਿ੍ੰਸੀਪਲ ਸੁਦਰਸ਼ਨ ਕੁਮਾਰ ਤੇ ਸਟਾਫ਼ ਮੈਂਬਰ | ਤਸਵੀਰ : ਮਿੱਤਰ ਪਾਲ ਸਿੰਘ ਰੰਧਾਵਾ <br/> 16-05-2026
ਜੇਠੂਵਾਲ, 15 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼ਹੀਦ ਹਰਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਠੂਵਾਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਦੇ ਐਲਾਨੇ ਗਏ ਨਤੀਜਿਆਂ ਵਿਚ ਵੱਖ-ਵੱਖ ਪੁਜੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ੰਸੀਪਲ ਸੁਦਰਸ਼ਨ ਕੁਮਾਰ ਅਤੇ ਹੋਰ ਸਟਾਫ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਵਿਸ਼ੇਸ਼ ਤੌਰ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਉਕਤ ਵਿਦਿਆਰਥੀਆਂ ਵਲੋਂ ਇਨ੍ਹਾਂ ਨਤੀਜਿਆਂ 'ਚ ਸਟਾਫ ਵਲੋਂ ਕਰਵਾਈ ਪੜ੍ਹਾਈ ਦੇ ਖੇਤਰ ਵਿਚ ਕਰਵਾਈ ਮਿਹਨਤ ਦੇ ਸਦਕਾ ਹੀ ਇਨ੍ਹਾਂ ਵਿਦਿਆਰਥੀਆਂ ਨੇ ਇਹ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਚੰਗੀ ਵਿੱਦਿਆ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਖੇਡਾਂ ਦਾ ਸਾਮਾਨ ਵੀ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਦਾ ਖੇਡਾਂ ਪ੍ਰਤੀ ਹੋਰ ਰੁਚੀ ਵੱਧ ਸਕੇ | ਇਸ ਮੌਕੇ ਵੀਨਾ ਰਾਮਪਾਲ, ਕਮਲਦੀਪ ਕੌਰ, ਅਮਨਦੀਪ ਕੌਰ, ਸਵੀਟੀ, ਪਰਮਜੀਤ ਸਿੰਘ, ਮਨਮੋਹਨ ਸਿੰਘ, ਅਰਮਿੰਦਰ ਸਿੰਘ, ਹਰਪ੍ਰੀਤ ਕੌਰ, ਸੁਖਪ੍ਰੀਤ ਸਿੰਘ, ਪਰਿਕਸ਼ਿਤ ਸ਼ਰਮਾ, ਹਰਪ੍ਰੀਤ ਕੌਰ, ਅਮਰਪ੍ਰੀਤ ਕੌਰ, ਰੀਆ ਅਰੋੜਾ, ਸੁਖਵਿੰਦਰ ਕੌਰ, ਗੋਪੀ ਕਪੂਰ , ਹਰਮਨਪ੍ਰੀਤ ਕੌਰ, ਵਿਕੇਸ਼ ਸ਼ਰਮਾ, ਸੁਖਦੀਪ ਕੌਰ, ਮਨਪ੍ਰੀਤ ਸਿੰਘ, ਵੰਦਨਾ ਸ਼ਰਮਾ, ਵਿਕੇਸ਼ ਸ਼ਰਮਾ ਸਮੇਤ ਹੋਰ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਕਣਕ ਸੜਨ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਦੀ ਮਦਦ <br/> ਅਗਲੀ ਖ਼ਬਰ ਮੰਦਰ ਬਾਵਾ ਲਾਲ ਮਜੀਠਾ ਵਿਖੇ ਚੱਲ ਰਹੇ ਕਥਾ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।