05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਲਈ ਕੁੱਲ 215 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ-ਐੈੈਸ. ਡੀ. ਐਮ. ਡਾ. ਚਾਰੂਮਿਤਾ

ਅਜੀਤ ਡੈਸਕ 18-05-2026

ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਚੌਥੇ ਅਤੇ ਅਖੀਰਲੇ ਦਿਨ ਤੱਕ ਕੁੱਲ 215 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਅੱਜ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸੀ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ 'ਚ ਕੁਝ ਵਾਰਡਾਂ ਤੋਂ ਅਕਾਲੀ ਉਮੀਦਵਾਰਾਂ ਵਲੋਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਡਾ: ਚਾਰੂਮਿਤਾ ਦੀ ਅਦਾਲਤ 'ਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਨਾਮਜ਼ਦਗੀ ਪੱਤਰਾਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੋਣ ਰਿਟਰਨਿੰਗ ਅਧਿਕਾਰੀ-ਕਮ-ਐੱਸ.ਡੀ.ਐੱਮ. ਅਜਨਾਲਾ ਡਾ: ਚਾਰੂਮਿਤਾ ਨੇ ਦੱਸਿਆ ਕਿ ਅੱਜ ਅਖੀਰਲੇ ਦਿਨ ਤੱਕ ਨਗਰ ਪੰਚਾਇਤ ਅਜਨਾਲਾ ਦੀਆਂ 15 ਵਾਰਡਾਂ ਲਈ ਚੋਣ ਲੜਨ ਦੇ ਚਾਹਵਾਨ 'ਆਪ' ਦੇ 30, ਕਾਂਗਰਸ ਦੇ 30, ਭਾਜਪਾ ਦੇ 30, ਸ਼੍ਰੋਮਣੀ ਅਕਾਲੀ ਦਲ (ਬ) ਦੇ 26 ਅਤੇ ਆਜ਼ਾਦ 9 ਉਮੀਦਵਾਰ ਕੁੱਲ 125 ਅਤੇ ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ ਲਈ ਆਮ ਆਦਮੀ ਪਾਰਟੀ ਦੇ 22, ਕਾਂਗਰਸ ਦੇ 19, ਭਾਜਪਾ ਦੇ 22, ਸ਼੍ਰੋਮਣੀ ਅਕਾਲੀ ਦਲ ਦੇ 25 ਅਤੇ ਆਜ਼ਾਦ 2 ਕੁੱਲ 90 ਉਮੀਦਵਾਰਾਂ (ਸਮੇਤ ਕਵਰਿੰਗ) ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਉਨ੍ਹਾਂ ਅੱਗੇ ਦੱਸਿਆ ਕਿ 18 ਮਈ ਨੂੰ ਜਮ੍ਹਾਂ ਹੋਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ ਤੇ ਉਸੇ ਦਿਨ ਹੀ ਚੋਣ ਮੈਦਾਨ 'ਚ ਨਿੱਤਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਐੱਸ.ਡੀ.ਐੱਮ. ਡਾ: ਚਾਰੂਮਿਤਾ ਨੇ ਇਹ ਵੀ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾਂ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਦੇ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਸਿਆਸੀ ਪਾਰਟੀਆਂ ਅਤੇ ਚੋਣ ਲੜ੍ਹ ਰਹੇ ਉਮੀਦਵਾਰ ਵੀ ਵੋਟਰਾਂ ਨੂੰ ਲਾਲਚ ਦੇਣ ਦੀ ਕੋਸ਼ਿਸ਼ ਨਾ ਕਰਨ, ਅਗਰ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਸਹਾਇਕ ਚੋਣ ਰਿਟਰਨਿੰਗ ਅਧਿਕਾਰੀ ਤਹਿਸੀਲਦਾਰ ਜਗਸੀਰ ਸਿੰਘ ਮਿੱਤਲ ਤੇ ਨਾਇਬ ਤਹਿਸੀਲਦਾਰ ਕਾਰਜ ਸਿੰਘ ਔਲਖ ਆਦਿ ਹਾਜ਼ਰ ਸਨ |
ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਦੀ ਅਗਵਾਈ 'ਚ ਕੀਤੇ ਸੁਚੱਜੇ ਪ੍ਰਬੰਧਾਂ ਸਦਕਾ ਨਾਮਜ਼ਦਗੀਆਂ ਦਾ ਕੰਮ ਅਮਾਨ ਨਾਲ ਨੇਪਰੇ ਚੜਿ੍ਹਆ
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਨੂੰ ਲੈ ਕੇ ਡੀ.ਐੱਸ.ਪੀ. ਅਜਨਾਲਾ ਗੁਰਦੀਪ ਸਿੰਘ ਸੰਧੂ ਦੀ ਅਗਵਾਈ 'ਚ ਪੁਲਿਸ ਵਲੋਂ ਉਪ ਮੰਡਲ ਮੈਜਿਸਟ੍ਰੇਟ ਦਫਤਰ ਕੰਪਲੈਕਸ 'ਚ ਕੀਤੇ ਸੁਚੱਜੇ ਸੁਰੱਖਿਆ ਪ੍ਰਬੰਧਾਂ ਸਦਕਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸਮੁੱਚਾ ਕੰਮ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ | 'ਅਜੀਤ' ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਚੋਣਾਂ ਦੇ ਸਮੁੱਚੇ ਅਮਲ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਨ ਲਈ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਅਮਨ ਕਾਨੂੰਨ ਦੀ ਸਥਿਤੀ ਵਿਗਾੜਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਵਾਸਤੇ ਕਾਂਗਰਸ ਪਾਰਟੀ ਦੇ 13 'ਚੋਂ 10 ਵਾਰਡਾਂ ਤੋਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਏ... ਅਗਲੀ ਖ਼ਬਰ ਨਗਰ ਪੰਚਾਇਤ ਅਜਨਾਲਾ ਲਈ 125 ਅਤੇ ਨਗਰ ਕੌਂਸਲ ਰਮਦਾਸ ਲਈ 90 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕਰਵਾਏ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।