ਅਜਨਾਲਾ/ਰਮਦਾਸ/ਗੱਗੋਮਾਹਲ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਨਗਰ ਪੰਚਾਇਤ ਅਜਨਾਲਾ ਅਤੇ ਰਮਦਾਸ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਚੌਥੇ ਤੇ ਅਖੀਰਲੇ ਦਿਨ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਕਾਂਗਰਸ ਪਾਰਟੀ ਨਾਲ ਸੰਬੰਧਿਤ 15 ਅਤੇ ਨਗਰ ਕੌਂਸਲ ਰਮਦਾਸ ਨਾਲ ਸੰਬੰਧਿਤ 11 ਉਮੀਦਵਾਰਾਂ ਨੇ ਚੋਣ ਰਿਟਰਨਿੰਗ-ਅਧਿਕਾਰੀ-ਕਮ ਐੱਸ.ਡੀ.ਐੱਮ. ਡਾ: ਚਾਰੂਮਿਤਾ ਦੀ ਅਦਾਲਤ 'ਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਨਗਰ ਪੰਚਾਇਤ ਚੋਣਾਂ 'ਚ ਪੂਰੀ ਮਜ਼ਬੂਤੀ ਅਤੇ ਏਕਤਾ ਨਾਲ ਚੋਣ ਮੈਦਾਨ ਵਿਚ ਉੱਤਰੇਗੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਦਾ ਭਰੋਸਾ ਮੁੜ ਕਾਂਗਰਸ ਵੱਲ ਵੱਧ ਰਿਹਾ ਹੈ ਅਤੇ 26 ਮਈ ਨੂੰ ਹੋ ਰਹੀਆਂ ਨਗਰ ਪੰਚਾਇਤ ਅਜਨਾਲਾ ਅਤੇ ਰਮਦਾਸ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਜਿੱਤ ਹਾਸਿਲ ਕਰਨਗੇ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਨਿਰਾਸ਼ ਹੋ ਚੁੱਕੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਕਰਾਰਾ ਜਵਾਬ ਦੇਣਗੇ ਅਤੇ ਕਾਂਗਰਸ ਨੂੰ ਮੁੜ ਸੱਤਾ ਵਿਚ ਲਿਆਉਣਗੇ | ਇਸ ਮੌਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਦੀ ਵਾਰਡ ਨੰਬਰ 1 ਤੋਂ ਸ੍ਰੀਮਤੀ ਰੋਜੀ, ਵਾਰਡ ਨੰਬਰ 2 ਤੋਂ ਦਵਿੰਦਰ ਸਿੰਘ ਡੈਮ, ਵਾਰਡ ਨੰਬਰ 3 ਤੋਂ ਸੰਗੀਤਾ, ਵਾਰਡ ਨੰਬਰ 4 ਤੋਂ ਮੰਗਤ ਸਿੰਘ, ਵਾਰਡ ਨੰਬਰ 5 ਤੋਂ ਬਲਵਿੰਦਰ ਸਿੰਘ, ਵਾਰਡ ਨੰਬਰ 6 ਤੋਂ ਅਸ਼ੋਕ ਮਸੀਹ, ਵਾਰਡ ਨੰਬਰ 7 ਤੋਂ ਹਰਵਿੰਦਰ ਕੌਰ, ਵਾਰਡ ਨੰਬਰ 8 ਤੋਂ ਮਨੀਸ਼ਾ ਸ਼ਰਮਾ, ਵਾਰਡ ਨੰਬਰ 9 ਤੋਂ ਰਮਿੰਦਰ ਕੌਰ ਮਾਹਲ ਪਤਨੀ ਬਲਜਿੰਦਰ ਸਿੰਘ ਮਾਹਲ, ਵਾਰਡ ਨੰਬਰ 11 ਤੋਂ ਲਖਵਿੰਦਰ ਕੌਰ ਪਤਨੀ ਮੰਗਲ ਸਿੰਘ ਨਿੱਝਰ, ਵਾਰਡ ਨੰਬਰ 12 ਤੋਂ ਜਤਿੰਦਰ ਕੁਮਾਰ ਸੋਨੂੰ, ਵਾਰਡ ਨੰਬਰ 13 ਤੋਂ ਪੂਜਾ ਅਰੋੜਾ ਪਤਨੀ ਦੀਪਕ ਅਰੋੜਾ ਸਾਬਕਾ ਪ੍ਰਧਾਨ ਨਗਰ ਪੰਚਾਇਤ ਅਜਨਾਲਾ, ਵਾਰਡ ਨੰਬਰ 14 ਤੋਂ ਦਿਲਬਾਗ ਸਿੰਘ ਸਿਰਸਾ ਅਤੇ ਵਾਰਡ ਨੰਬਰ 15 ਤੋਂ ਵੀਰੂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ ਜਦਕਿ ਵਾਰਡ ਨੰਬਰ 10 ਤੋਂ ਪ੍ਰਭਦੀਪ ਸਿੰਘ ਪ੍ਰਭ ਭੱਖਾ ਵਲੋਂ ਕੱਲ੍ਹਹੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਰਮਦਾਸ ਦੀ ਵਾਰਡ ਨੰਬਰ 1 ਤੋਂ ਪਾਰਟੀ ਉਮੀਦਵਾਰ ਰਮੇਸ਼ ਕੁਮਾਰ, ਵਾਰਡ ਨੰਬਰ 2 ਤੋਂ ਰਾਕੇਸ਼ ਚੰਦਰ, ਵਾਰਡ ਨੰਬਰ 3 ਤੋਂ ਸੰਤੋਸ਼ ਰਾਣੀ, ਵਾਰਡ ਨੰਬਰ 4 ਤੋਂ ਦਿਲਬਾਗ ਸਿੰਘ, ਵਾਰਡ ਨੰਬਰ 5 ਤੋਂ ਡੋਗਰ ਸਿੰਘ, ਵਾਰਡ ਨੰਬਰ 6 ਤੋਂ ਇੰਦਰਜੀਤ ਕੁਮਾਰ, ਵਾਰਡ ਨੰਬਰ 7 ਤੋਂ ਮਨਜੀਤ ਕੌਰ, ਵਾਰਡ ਨੰਬਰ 8 ਤੋਂ ਮਨਪ੍ਰੀਤ ਕੌਰ, ਵਾਰਡ ਨੰਬਰ 9 ਤੋਂ ਕਸ਼ਮੀਰੋ, ਵਾਰਡ ਨੰਬਰ 10 ਤੋਂ ਗੁਰਪਾਲ ਸਿੰਘ ਅਤੇ ਵਾਰਡ ਨੰਬਰ 11 ਤੋਂ ਬਲਜਿੰਦਰ ਕੌਰ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਾਰਿਆਂ ਉਮੀਦਵਾਰਾਂ ਦੇ ਕਵਰਿੰਗ ਉਮੀਦਵਾਰਾਂ ਨੇ ਵੀ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਪ੍ਰਧਾਨ ਦੀਪਕ ਅਰੋੜਾ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਾਕ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਬਲਾਕ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ, ਸਾਬਕਾ ਚੇਅਰਮੈਨ ਦਲਜੀਤ ਸਿੰਘ ਸੋਨੂੰ ਰਾਏਪੁਰ, ਐਡਵੋਕੇਟ ਬਿ੍ਜ ਮੋਹਨ ਔਲ਼, ਗੁਰਦੇਵ ਸਿੰਘ ਨਿੱਝਰ, ਬਲਜਿੰਦਰ ਸਿੰਘ ਮਾਹਲ, ਗੁਰਿੰਦਰਬੀਰ ਸਿੰਘ ਮਾਹਲ, ਸੁਖਵਿੰਦਰ ਸਿੰਘ ਮਾਹਲ, ਮਨਪ੍ਰੀਤ ਸਿੰਘ ਸਾਰੰਗਦੇਵ, ਐਡਵੋਕੇਟ ਸੁਨੀਲਪਾਲ ਸਿੰਘ, ਹਰਮਨ ਢਿੱਲੋਂ ਫੁੱਲੇਚੱਕ, ਸਰਬਜੋਤ ਸਿੰਘ ਮਾਹਲ, ਗੁਰਦੀਪ ਸਿੰਘ ਸਿਰਸਾ, ਗੁਰਪ੍ਰੀਤ ਸਿੰਘ ਗੋਪੀ ਨੰਗਲ, ਸ਼ੁੱਭ ਸਿਰਸਾ, ਪਰਮਿੰਦਰ ਸਿੰਘ ਭੱਖਾ, ਮਨਿੰਦਰ ਸਰਾਫ, ਪ੍ਰਭ ਭੱਖਾ, ਅਗੰਮ ਅਰੋੜਾ, ਸੁਖਦੇਵ ਸਰੀਨ, ਬਲਵਿੰਦਰ ਸਿੰਘ ਬਿੱਟੂ, ਅਮਨਦੀਪ ਸਿੰਘ ਅਮਨ, ਆਤਮ ਸ਼ਰਮਾ, ਸੋਨੂੰ ਮਾਕੋਵਾਲ, ਬੰਟੀ ਕੱਲੋਮਾਹਲ, ਅਮਰਜੀਤ ਸਿੰਘ ਬਿੱਟੂ, ਕੁਲਵਿੰਦਰ ਸਿੰਘ ਚਾਹੜਪੁਰ ਅਤੇ ਜਤਿੰਦਰ ਕੁਮਾਰ ਸੋਨੂੰ ਆਦਿ ਹਾਜ਼ਰ ਸਨ |