05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 23 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਨਾਲ ਆਰੰਭ

ਅਜੀਤ ਡੈਸਕ 18-05-2026
• ਸੰਗਤਾਂ ਵਲੋਂ ਸੁੱਖਣਾ ਪੂਰੀ ਹੋਣ 'ਤੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ
ਓਠੀਆਂ, 17 ਮਈ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕੀ ਪੈਂਦੇ ਪਿੰਡ ਈਸਾਪੁਰ ਦੇ ਇਤਿਹਾਸਕ ਗੁਰਦੁਆਰਾ ਬਾਬਾ ਵਧਾਵਾ ਸਿੰਘ ਅਤੇ ਬਾਬਾ ਕਰਤਾਰ ਸਿੰਘ ਜੀ ਵਿਖੇ ਬ੍ਰਹਮ ਗਿਆਨੀ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਸੰਗਤਾਂ ਵਲੋਂ ਆਪਣੀਆਂ ਮੰਨਤਾਂ ਪੂਰੀਆਂ ਹੋਣ ਤੇ ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ 23 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਨਾਲ ਬਾਬਾ ਕਰਤਾਰ ਸਿੰਘ ਜੀ ਦੀ ਬਰਸੀ ਦੀ ਆਰੰਭਤਾ ਕੀਤੀ ਗਈ | ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਰਖਵਾਏ 23 ਸ੍ਰੀ ਅਖੰਡ ਪਾਠ ਜੀ ਦੇ ਭੋਗ 19 ਮਈ ਦਿਨ ਮੰਗਲਵਾਰ ਪਾਉਣ ਉਪਰੰਤ ਦੀਵਾਨ ਹਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਅਤੇ ਕਥਾ-ਵਾਚਕ ਭਾਈ ਮਨਦੀਪ ਸਿੰਘ ਸੰਗਰੂਰ ਵਾਲੇ, ਗਿਆਨੀ ਸਤਨਾਮ ਸਿੰਘ ਲਾਲੂ ਘੁੰਮਣ, ਸਨਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਈਸਾਪੁਰ ਸਾਹਿਬ ਵਾਲੇ, ਭਾਈ ਜਸਬੀਰ ਸਿੰਘ, ਹਰਭਜਨ ਸਿੰਘ ਕੁੱਲੀ ਵਾਲੇ ਅਤੇ ਹੋਰ ਸੰਤ ਮਹਾਂਪੁਰਸ਼ ਸੰਗਤਾਂ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਗੁਰਬਾਣੀ ਦੇ ਰਸਭਿੰਨਾ ਕੀਰਤਨ ਰਾਹੀਂ ਨਿਹਾਲ ਕਰਨਗੇ | ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ | ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਪਕਵਾਨਾਂ ਦੇ ਅਟੁੱਟ ਲੰਗਰ ਲਗਾਏ ਜਾਣਗੇ |
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਦਾ ਦਸਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧਾ ਕਰ ਕੇ ਲੋਕਾਂ ਦਾ ਕਚੂੰਬਰ ਕੱਢਿਆ-ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।