ਚੌਂਕ ਮਹਿਤਾ, 17 ਮਈ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿੱਚੋਂ ਇਕ ਅਦਾਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਖੁਰਦ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ ਦਸਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀਆਂ ਨੇ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ | ਦਸਵੀਂ ਜਮਾਤ ਵਿੱਚ ਹਰਨੂਰ ਸਿੰਘ ਨੇ ਪਹਿਲਾ ਸਥਾਨ ਅਤੇ ਹਰਮਨਜੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਅੱਠਵੀਂ ਜਮਾਤ ਵਿਚ ਸਨੇਹਪ੍ਰੀਤ ਕੌਰ ਨੇ ਪਹਿਲਾ ਸਥਾਨ, ਅਦਿੱਤੀ ਕੌਰ ਨੇ ਦੂਸਰਾ ਸਥਾਨ ਅਤੇ ਅੰਮਿ੍ਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਸਕੂਲ ਪਿ੍ੰਸੀਪਲ ਹਰਜੋਤ ਸਿੰਘ ਨੇ ਵਧੀਆ ਨਤੀਜੇ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਹਰਜੋਤ ਸਿੰਘ, ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ, ਗੁਰਪਿੰਦਰ ਸਿੰਘ, ਮੈਡਮ ਮਨਦੀਪ ਕੌਰ , ਮੈਡਮ ਸੁਖਵੰਤ ਕੌਰ, ਮੈਡਮ ਕਿਰਨ ਸਮੇਤ ਸਮੂਹ ਸਕੂਲ ਸਟਾਫ ਮੌਜੂਦ ਸੀ |