06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੰਤੂਨੰਗਲ ਵਿਖੇ ਮਹਾਂਮਾਈ ਦਾ ਜਾਗਰਣ ਕਰਵਾਇਆ <br/>

ਅਜੀਤ ਡੈਸਕ 19-05-2026
ਚੇਤਨਪੁਰਾ, 18 ਮਈ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂਨੰਗਲ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦੇ ਮਹਾਂਮਾਈ ਦਾ ਪਹਿਲਾਂ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਜਾਗਰਣ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵਜੋਂ ਪਹੁੰਚੇ ਖੁਸ਼ਪਾਲ ਸਿੰਘ ਧਾਲੀਵਾਲ ਤੇ ਅਜਨਾਲਾ ਹਲਕੇ ਦੇ ਇੰਚਾਰਜ ਧੋਧ ਸਿੰਘ ਸਮਰਾ ਵਲੋਂ ਕੀਤੀ ਗਈ | ਇਸ ਉਪਰੰਤ ਪ੍ਰਸਿੱਧ ਗਾਇਕ ਰੂਪ ਭੱਟੀ ਸਮੇਤ ਹੋਰ ਕਲਾਕਾਰਾਂ ਵਲੋਂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸੰਗਤਾਂ ਲਈ ਮਹਾਂਮਾਈ ਦੇ ਅਟੁੱਟ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ | ਜਾਗਰਣ ਕਮੇਟੀ ਦੇ ਮੁੱਖ ਸੇਵਾਦਾਰਾ ਇਸ ਮੌਕੇ ਸਰਪੰਚ ਜਸਬੀਰ ਸਿੰਘ ਸੰਤੂ ਨੰਗਲ, ਸਰਪੰਚ ਰਵੇਲ ਸਿੰਘ ਪਠਾਨੰਗਲ, ਸਾਬਕਾ ਸਰਪੰਚ ਸੁਖਦੇਵ ਸਿੰਘ, ਮੱਖਣ ਸਿੰਘ ਗਿੱਲ ਸਾਬਕਾ ਸਰਪੰਚ ਡਾ. ਜਸਕਰਨ ਸਿੰਘ, ਹਰਜੀਤ ਸਿੰਘ, ਜੀਤ ਗਿੱਲ ਜਸਿਵੰਦਰ ਸਿੰਘ, ਬਲਰਾਜ ਸਿੰਘ, ਅਜਮੇਰ ਸਿੰਘ, ਹਰਪਾਲ ਸਿੰਘ, ਤਰਸੇਮ ਸਿੰਘ, ਮਲਕੀਤ ਸਿੰਘ, ਪ੍ਰਕਾਸ਼ ਸਿੰਘ (ਸਾਰੇ ਪੰਚ) ਤੋਂ ਇਲਾਵਾ ਕਮੇਟੀ ਮੈਂਬਰਾਂ ਨੇ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਵਧਾਉਂਦੇ ਹਨ | ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜੀ.ਆਰ.ਡੀ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ 'ਚ ਝੰਡੇ ਗੱਡੇ <br/> ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਡਾਲੀ ਡੋਗਰਾਂ ਵਲੋਂ ਗੁਰਸਿੱਖ ਨੌਜਵਾਨਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।