ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਿੱਖ ਗੇਮਜ਼ ਐਸੋਸੀਏਸ਼ਨ ਵਲੋਂ ਸਪਰਿੰਗ ਫ਼ੀਲਡ ਪਬਲਿਕ ਸਕੂਲ ਵਿਖੇ ਕਰਵਾਈ ਗਤਕਾ ਚੈਂਪੀਅਨਸ਼ਿਪ ਵਿਚ ਜੀ.ਆਰ.ਡੀ. ਕਾਨਵੈਂਟ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਨੇ ਕਈ ਇਨਾਮ ਆਪਣੇ ਨਾਮ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਪਿ੍ੰਸੀਪਲ ਗੁਰਦਰਸ਼ਨ ਬਜਾਜ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਇਸ਼ੀਤਾਵੀਰ ਕੌਰ (ਅੰਡਰ-17) ਨੇ ਕਿਰਪਾਨ ਅਤੇ ਚੱਕਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਦਸਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ (ਅੰਡਰ-17) ਨੇ ਸਿੰਗਲ ਸੋਟੀ ਮੁਕਾਬਲੇ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ, ਅੱਠਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ (ਅੰਡਰ-14) ਨੇ ਚੱਕਰ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਦਸਵੀਂ ਜਮਾਤ ਦੇ ਵਿਦਿਆਰਥੀ ਮਨਜੋਤ ਸਿੰਘ (ਅੰਡਰ-17) ਨੇ ਚੱਕਰ ਮੁਕਾਬਲੇ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ, ਦਸਵੀਂ ਜਮਾਤ ਦੇ ਵਿਦਿਆਰਥੀ ਨਮਨਦੀਪ ਸਿੰਘ (ਅੰਡਰ-17) ਨੇ ਸਿੰਗਲ ਸੋਟੀ ਮੁਕਾਬਲੇ ਵਿਚ ਤੀਸਰਾ ਸਥਾਨ ਹਾਸਿਲ ਕੀਤਾ, ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਸਹਿਜਦੀਪ ਸਿੰਘ (ਅੰਡਰ-17) ਨੇ ਡਬਲ ਕਿਰਪਾਨ ਅਤੇ ਡਬਲ ਮਲਠੀ ਮੁਕਾਬਲਿਆਂ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸਾਰੇ ਸਕੂਲਾਂ ਵਿਚੋਂ ਜੀ.ਆਰ.ਡੀ. ਕਾਨਵੈਂਟ ਸਕੂਲ, ਅਜਨਾਲਾ ਤੇ ਅਕੈਡਮਿਕ ਹਾਈਟਸ ਪਬਲਿਕ ਸਕੂਲ, ਅਜਨਾਲਾ ਦੀਆਂ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕੀਤਾ ਤੇ ਪਹਿਲਾ ਇਨਾਮ ਟਰਾਫ਼ੀ ਆਪਣੇ ਨਾਮ ਕੀਤੀ | ਇਸ ਮੌਕੇ ਪਿ੍ੰ: ਗੁਰਦਰਸ਼ਨ ਬਜਾਜ, ਐੱਮ.ਡੀ ਸੰਤੋਸ਼ ਬਜਾਜ, ਅੰਸ਼ ਬਜਾਜ, ਜਸਦੀਪ ਕੌਰ, ਰਜਿੰਦਰ ਕੌਰ, ਮਨਪ੍ਰੀਤ ਕੌਰ, ਰੇਣੂ ਸ਼ਰਮਾ, ਦਿਲਪ੍ਰੀਤ ਕੌਰ, ਰਜਿੰਦਰ ਕੌਰ ਧੂਰੀਆ, ਹਰਦੀਪ ਸਿੰਘ ਤੇ ਗੁਰਜਿੰਦਰ ਸਿੰਘ ਸਮੇਤ ਸਮੂਹ ਸਟਾਫ਼ ਵਲੋਂ ਜੇਤੂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ |