ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਮੋੜ ਚੀਮਾਬਾਠ ਨੈਸ਼ਨਲ ਹਾਈਵੇਅ 'ਤੇ ਇਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ | ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਪੀ ਬੀ 02 ਏ ਐੱਮ 9617 ਜੋ ਚੀਮਾਬਾਠ ਵਾਲੀ ਸਾਇਡ ਤੋਂ ਆ ਰਿਹਾ ਸੀ ਜਦੋਂ ਟਰੱਕ ਹਾਈਵੇ 'ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ | ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਸੜਕ 'ਤੇ ਦੂਰ ਜਾ ਡਿੱਗੇ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਸ ਹਾਦਸੇ ਤੋਂ ਤੁਰੰਤ ਬਾਅਦ ਹਾਈਵੇ ਪੁਲਿਸ ਬਲਜੀਤ ਸਿੰਘ ਤੇ ਕੁਲਵਿੰਦਰ ਸਿੰਘ ਮੌਕੇ 'ਤੇ ਪਹੁੰਚੇ | ਪੁਲਿਸ ਨੇ ਤਤਪਰਤਾ ਦਿਖਾਉਂਦੇ ਹੋਏ ਜ਼ਖ਼ਮੀ ਨੌਜਵਾਨਾਂ ਨੂੰ ਆਪਣੀ ਗੱਡੀ ਰਾਹੀਂ ਨਜ਼ਦੀਕੀ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ | ਹਾਦਸੇ ਤੋਂ ਫ਼ੌਰਨ ਬਾਅਦ ਟਰੱਕ ਡਰਾਈਵਰ ਮੌਕੇ ਦਾ ਫ਼ਾਇਦਾ ਉਠਾ ਕੇ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ | ਪੁਲਿਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |