05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਐੱਮ.ਐੱਸ.ਸੀ. ਨਰਸਿੰਗ ਪਹਿਲੇ ਸਾਲ 'ਚ ਅਮਨਦੀਪ ਕੌਰ ਰਹੀ ਅੱਵਲ <br/>

ਅਜੀਤ ਡੈਸਕ 19-05-2026
ਚੇਤਨਪੁਰਾ, 18 ਮਈ (ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਰਾਮ ਦਾਸ ਨਰਸਿੰਗ ਇੰਸਟੀਟਿਊਟ ਪੰਧੇਰ, ਅੰਮਿ੍ਤਸਰ ਦੇ ਵਿਦਿਆਰਥੀਆਂ ਨੇ ਐੱਮ.ਐੱਸ.ਸੀ. ਨਰਸਿੰਗ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ | ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਪੈਸ਼ਲਟੀਆਂ ਵਿਚ ਉੱਚ ਅੰਕ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ | ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇਸਜ਼ ਨਤੀਜਿਆਂ ਵਿਚ ਅਮਨਦੀਪ ਕੌਰ ਨੇ ਐੱਮ.ਐੱਸ.ਸੀ. ਨਰਸਿੰਗ ਪਹਿਲੇ ਸਾਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਵਿਸ਼ੇਸ਼ ਉਪਲਬੱਧੀ ਹਾਸਿਲ ਕੀਤੀ ਹੈ | ਉਸਦੀ ਇਸ ਕਾਮਯਾਬੀ 'ਤੇ ਕਾਲਜ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆ ਵਲੋਂ ਖੁਸ਼ੀ ਪ੍ਰਗਟਾਈ ਗਈ | ਪਿ੍ੰਸੀਪਲ ਡਾ. ਹਰਜਿੰਦਰਪਾਲ ਕੌਰ ਨੇ ਕਿਹਾ ਕਿ ਅਮਨਦੀਪ ਕੌਰ ਦੀ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਹੈ | ਮਿਹਨਤ ਅਤੇ ਅਨੁਸ਼ਾਸਨ ਨਾਲ ਹਰ ਮੰਜ਼ਿਲ ਹਾਸਿਲ ਕੀਤੀ ਜਾ ਸਕਦੀ ਹੈ | ਡਾਇਰੈਕਟਰ ਡਾ. ਗੁਲਵਤਨ ਸਿੰਘ ਕੰਗ ਨੇ ਕਿਹਾ ਸੰਸਥਾ ਵਿਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਪ੍ਰੈਕਟੀਕਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਜਿਸਦੇ ਨਤੀਜੇ ਵਜੋਂ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਮੈਨੇਜਿੰਗ ਡਾਇਰੈਕਟਰ ਸ. ਅਵਤਾਰ ਸਿੰਘ ਕੰਗ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਪਰਦਰਸ਼ਨ ਨੂੰ ਕਾਇਮ ਰੱਖੇਗੀ |

ਪਿਛਲੀ ਖ਼ਬਰ ਗੁਰੂ ਨਾਨਕ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਚੂੰਘ ਦਾ ਨਤੀਜਾ ਸ਼ਾਨਦਾਰ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।