05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰੂ ਨਾਨਕ ਪਬਲਿਕ ਹਾਈ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-05-2026
ਚੌਕ ਮਹਿਤਾ, 18 ਮਈ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)–ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਵਿਚ ਗੁਰੂ ਨਾਨਕ ਪਬਲਿਕ ਹਾਈ ਸਕੂਲ, ਮਹਿਤਾ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਨਵਦੀਪ ਕੌਰ ਪੁੱਤਰੀ ਰਣਜੀਤ ਸਿੰਘ ਨੇ 650 ਵਿਚੋਂ 567 ਅੰਕ ਪ੍ਰਾਪਤ ਕੀਤੇ ਦੂਜੇ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸਿਮਰਨ ਕੌਰ ਰੰਧਾਵਾ ਪੁੱਤਰੀ ਜਸਪਾਲ ਸਿੰਘ ਨੇ 548 ਅੰਕ ਪ੍ਰਾਪਤ ਕੀਤੇ, ਤੀਜੇ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਰਾਜਵਿੰਦਰ ਕੌਰ ਪੁੱਤਰੀ ਕੇਵਲ ਸਿੰਘ ਨੇ 542 ਅੰਕ ਪ੍ਰਾਪਤ ਕੀਤੇ | ਇਸ ਸਫ਼ਲਤਾ ਦਾ ਸਿਹਰਾ ਮਿਹਨਤੀ ਅਧਿਆਪਕਾਂ, ਮਾਪਿਆਂ ਦਾ ਸਹਿਯੋਗ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨਾਲ ਕੀਤੀ ਪੜ੍ਹਾਈ ਵੱਲ ਜਾਂਦਾ ਹੈ | ਸਕੂਲ ਮੁਖੀ ਸ਼ਾਮ ਲਾਲ ਵਲੋਂ ਸਫ਼ਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਦਾ ਅਸ਼ੀਰਵਾਦ ਦਿੱਤਾ ਗਿਆ | ਸਫ਼ਲ ਵਿਦਿਆਰਥੀਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਗੁੁਰੂ ਨਾਨਕ ਦੇਵ ਗਲੋਬਲ ਅਕੈਡਮੀ ਚੰਨਣਕੇ ਦੀਆਂ ਲੜਕੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਐੱਮ.ਐੱਸ.ਸੀ. ਨਰਸਿੰਗ ਪਹਿਲੇ ਸਾਲ 'ਚ ਅਮਨਦੀਪ ਕੌਰ ਰਹੀ ਅੱਵਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।