05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਅਜਨਾਲਾ 'ਚ ਨਹੀਂ ਹੋਏ ਕਿਸੇ ਵੀ ਮੁੱਖ ਉਮੀਦਵਾਰ ਦੇ ਕਾਗਜ਼ ਰੱਦ <br/>

ਅਜੀਤ ਡੈਸਕ 19-05-2026
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਾ ਧਿਰ ਵਲੋਂ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਦੀਆਂ ਕਨਸੋਆਂ ਵਿਚ ਅੱਜ ਸਵੇਰ ਤੋਂ ਹੀ ਕਰੜੀ ਨਜ਼ਰ ਰੱਖ ਰਹੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਉਸ ਵੇਲੇ ਸੁੱਖ ਦਾ ਸਾਹ ਲਿਆ ਜਦ ਕਿਸੇ ਵੀ ਮੁੱਖ ਉਮੀਦਵਾਰ ਦੇ ਕਾਗਜ਼ ਰੱਦ ਨਹੀਂ ਹੋਏ | ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਤੇ ਭਾਜਪਾ ਆਗੂ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਵਲੋਂ ਆਪਣੇ ਉਮੀਦਵਾਰਾਂ ਦੇ ਕਾਗਜ਼ ਰੱਦ ਨਾ ਹੋਣ ਦੇਣ ਲਈ ਪੂਰਾ ਸਖ਼ਤ ਪਹਿਰਾ ਦਿੱਤਾ ਜਾ ਰਿਹਾ ਸੀ | ਸ਼ਾਮ ਨੂੰ ਜਾਰੀ ਹੋਈ ਸੂਚੀ ਵਿਚ ਸਾਰੇ ਯੋਗ ਉਮੀਦਵਾਰਾਂ ਦੇ ਨਾਂ ਵੇਖਣ ਤੇ ਸੰਬੰਧਿਤ ਪਾਰਟੀ ਆਗੂ ਜਿੱਥੇ ਨਵਨਿਯੁਕਤ ਐੱਸ.ਡੀ.ਐੱਮ. ਡਾ: ਚਾਰੂਮਿਤਾ ਦੇ ਕੰਮ ਕਰਨ ਦੇ ਅੰਦਾਜ਼ ਦੀ ਸ਼ਲਾਘਾ ਕਰਦੇ ਨਜ਼ਰ ਆਏ ਉੱਥੇ ਹੀ ਉਹ ਆਪਣੀ ਜਿੱਤ ਦਾ ਦਾਅਵਾ ਵੀ ਕਰ ਰਹੇ ਹਨ | ਨਾਮਜ਼ਦਗੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਚੋਣ ਰਿਟਰਨਿੰਗ ਅਧਿਕਾਰੀ -ਕਮ-ਐੱਸ. ਡੀ. ਐੱਮ. ਡਾ: ਚਾਰੂਮਿਤਾ ਨੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਲਈ ਕੁੱਲ 125 ਉਮੀਦਵਾਰਾਂ ਨੇ ਆਪਣੇ ਕਾਗਜ ਦਾਖਲ ਕੀਤੇ ਸਨ ਜਿਨ੍ਹਾਂ ਵਿਚੋਂ ਕੇਵਲ 7 ਉਮੀਦਵਾਰਾਂ ਦੇ ਹੀ ਕਾਗਜ਼ ਰੱਦ ਹੋਏ ਹਨ ਜਦਕਿ ਹੁਣ 118 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਸਹੀ ਪਾਏ ਹਨ | ਇਸੇ ਤਰ੍ਹਾਂ ਰਮਦਾਸ ਤੋਂ 90 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖਲ ਕੀਤੇ ਸਨ ਜਿਨ੍ਹਾਂ ਵਿਚੋਂ ਕੇਵਲ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ ਸੋ ਹੁਣ ਉਥੇ 84 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ | ਇਕ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਅਜਨਾਲਾ ਅੰਦਰ ਪੇਪਰ ਰੱਦ ਕਰਨ ਦੀ ਜੋ ਅਫ਼ਵਾਹਾਂ ਚੱਲ ਰਹੀਆਂ ਸਨ ਉਹ ਪੂਰੀ ਤਰ੍ਹਾਂ ਨਾਲ ਗਲਤ ਸਾਬਤ ਹੋਈਆਂ ਹਨ ਕਿਉਂਕਿ ਉਨ੍ਹਾਂ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਕੱਲ ਦੁਪਹਿਰ 3 ਵਜੇ ਤੱਕ ਚੋਣ ਨਾਂ ਲੜਨ ਵਾਲੇ ਉਮੀਦਵਾਰ ਆਪਣੇ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹਨ ਤੇ ਕੱਲ੍ਹ ਹੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਅਜਨਾਲਾ 'ਚ ਦੁਕਾਨਦਾਰਾਂ ਕੋਲੋਂ ਮੰਗੀਆਂ ਵੋਟਾਂ <br/> ਅਗਲੀ ਖ਼ਬਰ ਗੁੁਰੂ ਨਾਨਕ ਦੇਵ ਗਲੋਬਲ ਅਕੈਡਮੀ ਚੰਨਣਕੇ ਦੀਆਂ ਲੜਕੀਆਂ ਨੇ ਮਾਰੀਆਂ ਮੱਲਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।