05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਿਧਾਇਕ ਧਾਲੀਵਾਲ ਨੇ ਅਜਨਾਲਾ 'ਚ ਦੁਕਾਨਦਾਰਾਂ ਕੋਲੋਂ ਮੰਗੀਆਂ ਵੋਟਾਂ <br/>

ਅਜੀਤ ਡੈਸਕ 19-05-2026
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਡੋਰ-ਟੂ-ਡੋਰ ਚੋਣ ਪ੍ਰਚਾਰ ਮੁਹਿੰਮ ਤਹਿਤ ਅਜਨਾਲਾ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਦੁਕਾਨਾਂ 'ਤੇ ਜਾ ਕੇ ਦੁਕਾਨਦਾਰਾਂ ਕੋਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ਪੱਤਰਕਾਰਾਂ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਇਕ ਅਜਿਹੀ ਸਰਕਾਰ ਹੈ, ਜਿਸ ਵਲੋਂ ਪੰਜਾਬ ਭਰ ਦੇ ਵਪਾਰੀਆਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਲੋੜੀਂਦੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾਈਆਂ ਹਨ ਅਤੇ ਸੂਬੇ ਅੰਦਰ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਦੇ ਕਾਰਜ ਕਰਵਾਏ ਹਨ, ਜਿਸ ਦੀ ਮਿਸਾਲ ਲੋਕਾਂ ਦੇ ਸਾਹਮਣੇ ਹੈ | ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਅਜਨਾਲਾ ਤੇ ਰਾਮਦਾਸ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਰੀਆਂ 26 ਵਾਰਡਾਂ ਵਿਚ ਵੱਡੀ ਜਿੱਤ ਦਰਜ ਕਰਨਗੇ ਕਿਉਂਕਿ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਅੱਕ ਚੁੱਕੇ ਹਨ | ਇਸ ਮੌਕੇ ਵੱਖ-ਵੱਖ ਦੁਕਾਨਦਾਰਾਂ ਵਲੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਸਾਬਕਾ ਕੌਂਸਲਰ ਸੁਰਿੰਦਰ ਬੱਬੂ ਮਹਾਜਨ, ਨੰਬਰਦਾਰ ਇੰਦਰਪਾਲ ਸਿੰਘ ਆਈ.ਪੀ ਸ਼ਾਹ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਨਿਤਿਸ਼ ਸ਼ਾਹ ਚੱਕਬਾਲਾ, ਦੀਪਕ ਕੁਮਾਰ ਚੈਨਪੁਰੀਆ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਭੁਪਿੰਦਰ ਸਿੰਘ ਮਾਣਾ ਨਾਨਕਪੁਰਾ ਥੇਹ, ਸਰਪੰਚ ਬਲਦੇਵ ਸਿੰਘ ਸਾਰੰਗਦੇਵ, ਲਵਪ੍ਰੀਤ ਸਿੰਘ ਮਾਣਾ ਲੰਗੋਮਾਹਲ, ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਸਾਹੋਵਾਲ, ਅਜੇ ਸਰੀਨ, ਗੁਰਦੇਵ ਸਿੰਘ ਗੁਲਾਬ, ਯੁੱਧਵੀਰ ਸਿੰਘ ਅਤੇ ਅਵਿਨਾਸ਼ ਮਸੀਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਸੰਬੰਧੀ ਇਤਰਾਜ਼ ਤੇ ਪੜਤਾਲ 'ਚ ਸ਼ਾਮਿਲ ਹੋਣ ਤੋਂ ਰੋਕਣ 'ਤੇ ਵਿਰੋਧੀ ਧਿਰਾਂ ਨੇ ਲਗਾਇਆ... ਅਗਲੀ ਖ਼ਬਰ ਅਜਨਾਲਾ 'ਚ ਨਹੀਂ ਹੋਏ ਕਿਸੇ ਵੀ ਮੁੱਖ ਉਮੀਦਵਾਰ ਦੇ ਕਾਗਜ਼ ਰੱਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।