ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਵਿਚ ਨਗਰ ਕੌਂਸਲ ਚੋਣਾਂ ਜਿੱਤਣ ਲਈ ਭਾਰਤੀ ਜਨਤਾ ਪਾਰਟੀ ਨੇ ਵੀ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਪ੍ਰਚਾਰ ਸ਼ੁੂਰ ਕਰ ਦਿੱਤਾ ਹੈ, ਜਿੱਸ ਲਈ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁੱਨ ਚੁੱਗ ਅੱਜ ਮਜੀਠਾ ਪਹੁੰਚੇ ਅਤੇ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਜਨ ਸਭਾਵਾਂ ਨੂੰ ਸੰਬੋਧਨ ਕੀਤਾ | ਇਸ ਲੜੀ ਤਹਿਤ ਵਾਰਡ ਨੰਬਰ ਇਕ ਵਿਚ ਉਮੀਦਵਾਰ ਰਮਨਦੀਪ ਕੌਰ ਦੇ ਘਰ ਇਕ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਤਰੁੱਨ ਚੁੱਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਚਲਾਈਆਂ ਗਈਆਂ ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ, ਕਿਸਾਨ ਅਤੇ ਅÏਰਤਾਂ ਲਈ ਬਹੁਤ ਵੱਡੀਆਂ ਯੋਜਨਾਵਾਂ ਚਲਾਈਆਂ ਹਨ, ਜਿਨ੍ਹਾਂ ਦਾ ਦੇਸ਼ ਭਰ ਵਿਚ ਲੋਕਾਂ ਨੇ ਲਾਹਾ ਲਿਆਂ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਕਾਸ ਦੀ ਲਹਿਰ ਨੂੰ ਮਜੀਠਾ ਵਿਚ ਵੀ ਲਿਆਉਣ ਲਈ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਦੇ ਕੇ ਜਿਤਾਉਣ | ਇਸ ਮੌਕੇ ਰਮਨਦੀਪ ਕੌਰ, ਮਨਜੀਤ ਸਿੰਘ ਮੰਨਾ ਸਾਬਕਾ ਜ਼ਿਲ੍ਹਾ ਪ੍ਰਧਾਨ, ਹਰਦਿਆਲ ਸਿੰਘ ਇਲੈਕਸ਼ਨ ਇੰਚਾਰਜ, ਗੋਲਡੀ ਚੌਹਾਨ, ਕ੍ਰਿਪਾਲ ਸਿੰਘ ਬਿੱਕਾ, ਜਗਦੀਪ ਸਿੰਘ, ਸਰਬਜੀਤ ਕੌਰ, ਰਮੇਸ਼ ਸਿੰਘ, ਮੇਜਰ ਸਿੰਘ, ਰਕੇਸ਼ ਪੱਪਾ, ਕਵਰ ਸ਼ੇਰ ਸਿੰਘ, ਗੁਰਮੁੱਖ ਸਿੰਘ, ਸੋਨੂੰ ਰਾਮ ਦੀਵਾਲੀ, ਜੋਗਾ ਸਿੰਘ, ਵਰਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |