04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਪੰਚਾਇਤ ਚੋਣਾਂ ਅਮਨ ਅਮਾਨ ਨਾਲ ਕਰਵਾਏ ਜਾਣ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ-ਡੀ.ਐੱਸ.ਪੀ. <br/>

ਅਜੀਤ ਡੈਸਕ 19-05-2026
ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਸਬ ਡਵੀਜਨ ਅਧੀਨ ਨਗਰ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਅਮਨ ਅਮਾਨ ਅਤੇ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱੱਜ ਇੱਥੇ ਸੁਖਪਾਲ ਸਿੰਘ ਸੀਨੀਅਰ ਉਪ ਕਪਤਾਨ ਪੁਲਿਸ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ | ਅਸਲਾਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਹਥਿਆਰ ਥਾਣਿਆਂ ਵਿਚ ਜਮ੍ਹਾਂ ਕਰਵਾਉਣ | ਬੀਤੀ ਰਾਤ ਰਈਆ ਵਿਖੇ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲਿਆਂ) ਦੇ ਸ਼ੋਅ ਰੂਮ 'ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਗਈ ਫਾਇਰਿੰਗ ਦੇ ਸੰਬੰਧ ਵਿਚ ਉਨ੍ਹਾਂ ਕਿਹਾ ਕਿ ਇਹ ਮਸਲਾ ਚੋਣਾਂ ਨਾਲ ਜੋੜ ਕੇ ਨਾ ਦੇਖਿਆ ਜਾਵੇ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਬਹੁਤ ਜਲਦ ਹੀ ਦੋਸ਼ੀ ਕਾਬੂ ਕਰ ਲਏ ਜਾਣਗੇ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਵਿੰਦਰ ਸਿੰਘ ਥਾਣਾ ਮੁਖੀ ਬਿਆਸ ਅਤੇ ਮੁਖਤਾਰ ਸਿੰਘ ਥਾਣਾ ਮੁਖੀ ਖਿਲਚੀਆਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਗੈਵੀ ਕਲੇਰ ਨੇ ਬਾਰ੍ਹਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ ਭਾਜਪਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ-ਤਰੁੱਨ ਚੁੱਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।