04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸੁਧਾਰ ਲਹਿਰ ਨੌਜਵਾਨ ਸਭਾ ਦਾ ਉਪਰਾਲਾ ਪਿੰਡ ਮੋਹਲੇਕੇ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ

ਅਜੀਤ ਡੈਸਕ 19-05-2026
ਚੋਗਾਵਾਂ, 18 ਮਈ (ਗੁਰਵਿੰਦਰ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਸਰਹੱਦੀ ਪਿੰਡਾਂ ਦੇ ਲੋੜਵੰਦ ਤੇ ਗਰੀਬ ਪਰਿਵਾਰਾਂ ਦੀ ਮਦਦ ਲਈ ਅੱਗੇ ਆ ਰਹੀ ਪਿੰਡ ਮੋਹਲੇਕੇ ਦੀ ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਸਰਬੱਤ ਦਾ ਭਲਾ ਸਾਉਥ ਹਾਲ ਗਰੁੱਪ ਯੂ. ਕੇ., ਔਲਖ ਗਰੁੱਪ ਲੋਪੋਕੇ ਅਤੇ ਇੰਡੀਅਨ ਆਰਮੀ ਗਰੁੱਪ ਮੋਹਲੇਕੇ, ਸਮੂਹ ਨਗਰ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮੋਹਲੇਕੇ ਵਿਖੇ ਲਗਾਇਆ ਗਿਆ | ਇਸ ਮੌਕੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਕਰੀਬ 200 ਮਰੀਜ਼ਾਂ ਦਾ ਚੈੱਕ ਅੱਪ ਕਰਕੇ 50 ਮਰੀਜ਼ਾਂ ਦੇ ਅਪ੍ਰੇਸ਼ਨ ਲਈ ਚੋਣ ਕੀਤੀ | ਆਏ ਹੋਏ ਮਰੀਜ਼ਾਂ ਦੇ ਟੈਸਟ ਮੁਫ਼ਤ ਕੀਤੇ ਗਏ | ਇਸ ਮੌਕੇ ਸੁਧਾਰ ਲਹਿਰ ਨੌਜਵਾਨ ਸਭਾ ਦੇ ਸੇਵਾਦਾਰਾਂ ਨੇ ਕਿਹਾ ਕਿ ਚੁਣੇ ਹੋਏ ਮਰੀਜ਼ਾਂ ਦੇ ਆਪ੍ਰੇਸ਼ਨ ਸ਼ੰਕਰਾ ਆਈ ਕੇਅਰ ਹਸਪਤਾਲ ਲੁਧਿਆਣਾ ਵਿਚ ਮੁਫ਼ਤ ਕਰਵਾਏ ਗਏ | ਮਰੀਜ਼ਾਂ ਨੂੰ ਹਸਪਤਾਲ ਲਿਆਉਣ ਵਾਪਸ ਭੇਜਣ ਅਤੇ ਉਨ੍ਹਾਂ ਦੇ ਰੱਖ-ਰਖਾ ਤੇ ਖਾਣ-ਪੀਣ ਦੀ ਵਿਵਸਥਾ ਸੰਸਥਾ ਵਲੋਂ ਕੀਤੀ ਗਈ | ਇਹ ਕੈਂਪ ਹਰ ਮਹੀਨੇ ਨਿਰੰਤਰ ਜਾਰੀ ਰਹੇਗਾ |

ਪਿਛਲੀ ਖ਼ਬਰ ਅੰਮਿ੍ਤਸਰ ਫਰੂਟ ਐਂਡ ਵੈਜ਼ੀਟੇਬਲ ਮਰਚੈਂਟ ਐਸੋਸੀਏਸ਼ਨ ਨੇ ਮੰਡੀ ਉੱਚ ਅਧਿਕਾਰੀ ਨੂੰ ਦਿੱਤਾ ਮੰਗ ਪੱਤਰ <br/> ਅਗਲੀ ਖ਼ਬਰ ਗੈਵੀ ਕਲੇਰ ਨੇ ਬਾਰ੍ਹਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।