04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸੈਂਸਰਾ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 19-05-2026
ਜਗਦੇਵ ਕਲਾਂ, 18 ਮਈ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਦਾ ਦਸਵੀਂ ਤੇ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਸਾਰੇ ਹੀ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ, ਸਕੂਲ ਦੇ ਤਿੰਨ ਬੱਚਿਆਂ ਨੇ ਮੈਰਿਟ ਵਿਚ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਵਿੱਚੋਂ ਅਵਨੀਤ ਕੌਰ ਨੇ ਫਸਟ ਡਵੀਜ਼ਨ, ਪਵਨਪ੍ਰੀਤ ਕੌਰ ਨੇ ਦੂਸਰਾ ਅਤੇ ਪ੍ਰਭਨੂਰ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਜਮਾਤ ਵਿੱਚੋਂ ਪਲਕਪ੍ਰੀਤ ਕੌਰ ਨੇ ਪਹਿਲਾ ਸਥਾਨ, ਖੁਸ਼ਦੀਪ ਕੌਰ ਨੇ ਦੂਸਰਾ ਅਤੇ ਚੰਦਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ | ਸਕੂਲ ਦਾ ਨਤੀਜਾ ਬਹੁਤ ਹੀ ਵਧੀਆ ਰਹਿਣ ਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਦੀ ਅਗਵਾਈ ਹੇਠ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਕੂਲ ਕੰਪਲੈਕਸ ਵਿਖੇ ਸੰਖੇਪ ਸਮਾਗਮ ਦੌਰਾਨ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਗਈ ਅਤੇ ਅਵਲ ਰਹਿਣ ਵਾਲੇ ਬੱਚਿਆਂ ਨੂੰ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਪਿ੍ੰਸੀਪਲ ਸ਼੍ਰੀਮਤੀ ਨੇਹਾ ਕਨੋਤਰਾ ਨੇ ਬੱਚਿਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਹੋਰ ਵਧੀਆ ਕਾਰਗੁਜ਼ਾਰੀ ਨਾਲ ਭਵਿੱਖ ਵਿੱਚ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਅਟਾਰੀ ਸਰਹੱਦ 'ਤੇ ਸਕੂਲੀ ਬੱਚਿਆਂ ਲਈ ਬੀ.ਐੱਸ.ਐੱਫ਼. ਨੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।