04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 19-05-2026
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਵਿਚ ਸਥਿਤ ਪੀ.ਐੱਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਸਾਲ 2025-26 ਦਾ ਬਾਰ੍ਹਵੀਂ ਜਮਾਤ ਦੇ ਆਰਟਸ ਅਤੇ ਮੈਡੀਕਲ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ਗੁਰਸ਼ਰਨ ਕੌਰ ਅਰੋੜਾ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਦੋਵਾਂ ਗਰੁੱਪ ਦੀਆਂ ਵਿਦਿਆਰਥਣਾਂ ਵਧੀਆ ਅੰਕ ਲੈ ਕੇ ਪਾਸ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਬੋਰਡ ਦੀਆਂ ਸਾਰੀਆਂ ਜਮਾਤਾਂ ਵਿਚ 100 ਫ਼ੀਸਦੀ ਨਤੀਜਾ ਦੇ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਅਵਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਪਿ੍ੰਸੀਪਲ ਸ੍ਰੀਮਤੀ ਗੁਰਸ਼ਰਨ ਕੌਰ ਅਰੋੜਾ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥਣਾਂ ਨੇ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ | ਇਸ ਮੌਕੇ ਦਲਜੀਤ ਕੌਰ, ਇੰਦੂ ਭਾਟੀਆ, ਰਾਜੀਵ ਦੱਤ, ਰੰਜਨਾ, ਡੋਲੀ, ਅਨੂ, ਰਮਿੰਦਰਜੀਤ, ਨੀਤੂ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।