04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 19-05-2026
ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਿਕ ਸ਼ਹਿਰ 'ਚ ਸਥਿਤ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਤੇ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਬਾਠ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਸਾਇੰਸ ਗਰੁੱਪ ਦੇ ਵਿਦਿਆਰਥੀ ਅੰਤਰਪ੍ਰੀਤ ਸਿੰਘ ਮਾਨ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੋਨਮ ਨੇ 89 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ, ਅਤੇ ਗੁਰਲੀਨ ਕੌਰ, ਅਜਮੋਲਪ੍ਰੀਤ ਕੌਰ ਨੇ 85 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਅੱਗੇ ਦੱਸਿਆ ਕਿ ਕਾਮਰਸ ਗਰੁੱਪ ਦੀ ਵਿਦਿਆਰਥਣ ਵਿਸ਼ਾਖਾ ਨੇ 89 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਸੁਖਮਨਪ੍ਰੀਤ ਕੌਰ ਨੇ 86 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਅਰਪਿਤਾ ਨੇ 84 ਪ੍ਰਤੀਸ਼ਤ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ਰਮਨਦੀਪ ਕੌਰ ਬਾਠ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਾਤਾਰ ਰਹਿਨੁਮਾਈ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੇ ਅਧਿਆਪਕ ਹਰਪ੍ਰੀਤ ਕੌਰ, ਗੁਰਜੀਤ ਕੌਰ, ਸੋਨਮ, ਸ਼ਰਨਪ੍ਰੀਤ ਕੌਰ, ਸੁਮੀਤ, ਕੁਲਜੀਤ ਕੌਰ, ਸਾਹਿਲ ਕੁਮਾਰ, ਹਰਪ੍ਰੀਤ ਕੌਰ, ਮੀਨਾਕਸ਼ੀ, ਕਿਰਨਬੀਰ, ਲਵਪ੍ਰੀਤ ਕੌਰ ਅਤੇ ਦਿਲਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕ ਕੇ ਕੀਤਾ ਰੋਸ ਮੁਜ਼ਾਹਰਾ <br/> ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸਕੂਲ ਅਜਨਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।