25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਆਪ ਦੇ ਉਮੀਦਵਾਰਾਂ ਵਾਰਡ ਨੰ: 1 ਤੇ 11 ਦੇ ਹੱਕ 'ਚ ਚੇਅਰਮੈਨ ਵਾਹਲਾ, ਪ੍ਰਧਾਨ ਖਹਿਰਾ ਤੇ ਹੋਰ ਆਗੂਆਂ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ <br/>

ਆਮ ਆਦਮੀ ਪਾਰਟੀ ਦੇ ਉਮੀਦਵਾਰ ਰਮਨਦੀਪ ਕੌਰ ਖਹਿਰਾ, ਕੰਵਲਜੀਤ ਕੌਰ ਦੇ ਹੱਕ 'ਚ ਵੋਟ ਪਾਉਣ ਲਈ ਪ੍ਰਧਾਨ ਸੰਦੀਪ ਖਹਿਰਾ, ਕੋਆਰਡੀਨੇਟਰ ਗੁਰਪ੍ਰੀਤ ਸਾਬੀ, ਚੇਅਰਮੈਨ ਪਿ੍ਥੀਪਾਲ ਵਾਹਲਾ ਵੋਟਰਾਂ ਨੂੰ ਲਾਮਬੰਦ ਕਰਦੇ ਹੋਏ ਤੇ ਉਨ੍ਹਾਂ ਨਾਲ ਹੋਰ | ਤਸਵੀਰ : ਜਸਵੰਤ ਸਿੰਘ ਵਾਹਲਾ<br/> 20-05-2026

ਰਮਦਾਸ, 19 ਮਈ (ਜਸਵੰਤ ਸਿੰਘ ਵਾਹਲਾ)-ਨਗਰ ਕੌਂਸਲ ਰਮਦਾਸ ਤੋਂ ਆਮ ਆਦਮੀ ਪਾਰਟੀ ਦੀ 11 ਨੰ: ਵਾਰਡ ਤੋਂ ਚੋਣ ਲੜ ਰਹੀ ਰਮਨਦੀਪ ਕੌਰ ਖਹਿਰਾ, ਵਾਰਡ ਨੰ: 1 ਕੰਵਲਜੀਤ ਕੌਰ ਦੇ ਹੱਕ ਵਿਚ ਆਪ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ , ਬਲਾਕ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਚੇਅਰਮੈਨ ਪਿ੍ਥੀਪਾਲ ਸਿੰਘ ਵਾਹਲਾ ਨੇ ਆਪਣੇ ਵਰਕਰਾਂ ਨਾਲ ਵਾਰਡ ਦੇ ਘਰ ਘਰ ਜਾ ਕੇ ਆਪ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਲਈ ਵੋਟਰਾਂ ਨੂੰ ਲਾਮਬੰਦ ਕੀਤਾ | ਬਲਾਕ ਪ੍ਰਧਾਨ ਸੰਦੀਪ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਸ ਵਾਰ ਨਗਰ ਕੌਂਸਲ ਰਮਦਾਸ ਦੀਆਂ ਚੋਣਾਂ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰ ਹੀ ਜਿੱਤ ਪ੍ਰਾਪਤ ਕਰਨਗੇ ਤੇ ਵਿਰੋਧੀ ਉਮੀਦਵਾਰਾਂ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਵੇਗਾ | ਇਸ ਮੌਕੇ ਸਰਪੰਚ ਸੰਤੋਖ ਸਿੰਘ ਜੌਹਲ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਬਲਜੀਤ ਸਿੰਘ ਅੜਾਇਆ, ਸਰਪੰਚ ਕੁਲਜੀਤ ਸਿੰਘ ਮੰਦਰਾਂਵਾਲਾ, ਸਰਪੰਚ ਅਮਿ੍ਤਪਾਲ ਸਿੰਘ ਪੰਡੋਰੀ, ਸਰਪੰਚ ਸ਼ੇਰ ਸਿੰਘ ਅਵਾਣ, ਸਰਪੰਚ ਪੰਜਾਬ ਸਿੰਘ ਪਸ਼ੀਆਂ, ਸਾਬਕਾ ਸਰਪੰਚ ਕਾਬਲ ਸਿੰਘ ਪਸ਼ੀਆ, ਮਾ: ਦਲਬੀਰ ਸਿੰਘ ਸਹਿਜਾਦਾ, ਸਰਪੰਚ ਰਾਜਵਿੰਦਰ ਸਿੰਘ, ਸਾਬਕਾ ਸਰਪੰਚ ਦਲਜੀਤ ਸਿੰਘ ਕਤਲੇ, ਸਰਪੰਚ ਹਰਜੀਤ ਸਿੰਘ ਮਾਛੀਵਾਹਲਾ, ਰਸ਼ਪਾਲ ਸਿੰਘ ਮਾਛੀਵਾਹਲਾ, ਸਰਪੰਚ ਗੁਰਦਿਆਲ ਸਿੰਘ ਜੱਟਾ, ਗੁਰਦੇਵ ਸਿੰਘ ਘੁੰਮਰਾਏ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ.ਪੀ. ਅੰਮਿ੍ਤਸਰ (ਦਿਹਾਤੀ) ਨੇ ਰਈਆ ਵਿਖੇ ਪੁਲਿਸ-ਪਬਲਿਕ ਮੀਟਿੰਗ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ <br... ਅਗਲੀ ਖ਼ਬਰ ਮਾਡਰਨ ਜਗਤ ਜੋਤੀ ਸਕੂਲ ਜੋੜਾ ਫਾਟਕ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।