ਚੋਗਾਵਾਂ, 19 ਮਈ (ਗੁਰਵਿੰਦਰ ਸਿੰਘ ਕਲਸੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਐੱਮ. ਪੀ. ਭਾਈ ਅੰਮਿ੍ਤਪਾਲ ਸਿੰਘ ਖਾਲਸਾ ਵਲੋਂ ਪੰਜਾਬ ਦੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਈ ਲਹਿਰ ਤੇ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੰਜਾਬ ਪ੍ਰਤੀ ਵਧੀਆ ਸੋਚ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਮਾਦੋਕੇ ਤੋਂ ਦਰਜਨ ਦੇ ਕਰੀਬ ਪਰਿਵਾਰਾਂ ਨੇ ਹਲਕਾ ਰਾਜਾਸਾਂਸੀ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਸ਼ਾਮਿਲ ਹੋਣ ਵਾਲੇ ਭਾਈ ਪ੍ਰਭਨੂਰ ਸਿੰਘ, ਭਾਈ ਗੁਰਬਚਿੱਤਰ ਸਿੰਘ, ਸਿਕੰਦਰਬੀਰ ਸਿੰਘ, ਮਨਜੀਤ ਸਿੰਘ, ਕਰਨਵੀਰ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਬੀਬੀ ਸ਼ਰਨਜੀਤ ਕੌਰ ਆਦਿ ਨੂੰ ਮਿਆਦੀਆਂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ |
ਪਿੰਡ ਮਾਦੋਕੇ ਤੋਂ ਦਰਜਨ ਦੇ ਕਰੀਬ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਿਲ <br/>
ਪਿੰਡ ਮਾਦੋਕੇ ਤੋਂ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਸਮੇਂ ਦਲਜੀਤ ਸਿੰਘ ਮਿਆਦੀਆਂ ਨਾਲ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ<br/>
20-05-2026