ਟਾਹਲੀ ਸਾਹਿਬ, 19 ਮਈ (ਵਿਨੋਦ ਭੀਲੋਵਾਲ)-ਪਿੰਡ ਸਿਆਲਕਾ ਵਿਖੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਜਾ ਕ੍ਰਿਕਟ ਟੂਰਨਾਮੈਂਟ ਪਿੰਡ ਦੀ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਕਿ੍ਕਟ ਟੂਰਨਾਮੈਂਟ ਵਿਚ 12 ਟੀਮਾਂ ਨੇ ਭਾਗ ਲਿਆ ਜਿਸ ਵਿਚ ਲੜਕੀਆਂ ਦਾ ਟੂਰਨਾਮੈਂਟ ਖਿੱਚ ਦਾ ਕੇਂਦਰ ਰਿਹਾ ਤੇ ਇਸ ਟੂਰਨਾਮੈਂਟ ਦੇ ਅਖ਼ੀਰਲੇ ਦਿਨ ਵਿਸ਼ੇਸ਼ ਤੌਰ ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੇਤੂ ਟੀਮਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਕਾਲੀ ਸਰਕਾਰ ਨੇ ਵੱਡੇ ਉਪਰਾਲੇ ਕੀਤੇ ਸਨ ਤੇ ਨੌਜਵਾਨ ਪੀੜ੍ਹੀ ਨੂੰ ਗਰਾਉਂਡਾਂ ਨਾਲ ਜੋੜਿਆ ਸੀ ਤੇ ਅੱਜ ਵੀ ਨੌਜਵਾਨਾਂ ਨੂੰ ਗਰਾਉਂਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੋ ਗਿਆ ਹੈ, ਤਾਂ ਕਿ ਨੌਜਵਾਨ ਨਸ਼ਿਆਂ ਦੇ ਜਾਲ ਵਿਚੋਂ ਨਿਕਲ ਸਕਣ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਕੁਲਵਿੰਦਰ ਸਿੰਘ ਧਾਰੀਵਾਲ, ਸਤਨਾਮ ਸਿੰਘ ਸਿਆਲਕਾ, ਰਸ਼ਪਾਲ ਸਿੰਘ ਬੱਠੂਚੱਕ, ਕੁਲਦੀਪ ਸਿੰਘ ਫੌਜੀ, ਗੁਰਪ੍ਰੀਤ ਸਿੰਘ ਫੌਜੀ, ਗੁਰਭੇਜ ਸਿੰਘ ਫੌਜੀ, ਹਰਵਿੰਦਰ ਸਿੰਘ ਫੌਜੀ, ਮਾਸਟਰ ਲਾਲੀ ਲਖਵਿੰਦਰ ਸਿੰਘ, ਫੌਜੀ ਕੁਲਵਿੰਦਰ ਸਿੰਘ, ਸਕੱਤਰ ਸਿੰਘ, ਮੈਂਬਰ ਗੋਪਾਲ ਸਿੰਘ, ਹਰਜੀਤ ਸਿੰਘ, ਮਨਜੋਤ ਸਿੰਘ, ਸੁਖਮਨ ਸਿੰਘ, ਨਿਰਮਲ ਸਿੰਘ, ਗੁਰਬੀਰ ਸਿੰਘ, ਗੁਰਤੇਗ ਬੀਰ ਸਿੰਘ, ਰਾਜਨਪ੍ਰੀਤ ਸਿੰਘ, ਮਨਦੀਪ ਸਿੰਘ, ਅੰਮਿ੍ਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਕਾਲੀ ਸਰਕਾਰ ਨੇ ਵੱਡੇ ਉਪਰਾਲੇ ਕੀਤੇ-ਮਜੀਠੀਆ <br/>
ਪਿੰਡ ਸਿਆਲਕਾ ਵਿਖੇ ਕਰਵਾਏ ਦੂਜਾ ਕ੍ਰਿਕਟ ਟੂਰਨਾਮੈਂਟ 'ਚ ਜੇਤੂ ਰਹੀ ਲੜਕੀਆਂ ਦੀ ਟੀਮ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਭਗਵੰਤ ਸਿੰਘ ਸਿਆਲਕਾ, ਕੁਲਵਿੰਦਰ ਸਿੰਘ ਧਾਰੀਵਾਲ, ਸਤਨਾਮ ਸਿੰਘ ਸਿਆਲਕਾ, ਰਸ਼ਪਾਲ ਸਿੰਘ ਬੱਠੂਚੱਕ, ਕੁਲਦੀਪ ਸਿੰਘ ਫੌਜੀ ਤੇ ਹੋਰ | ਤਸਵੀਰ: ਵਿਨੋਦ ਭੀਲੋਵਾਲ<br/>
20-05-2026