25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸ ਉਮੀਦਵਾਰਾਂ ਨੇ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਕੇ ਲਿਆ ਅਸ਼ੀਰਵਾਦ <br/>

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋਣ ਉਪਰੰਤ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਗੱਲਬਾਤ ਕਰਦੇ ਹੋਏ ਨਾਲ ਖੜੇ ਦੀਪਕ ਅਰੋੜਾ, ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਜਿੰਦਰ ਸਿੰਘ ਮਾਹਲ ਤੇ ਹੋਰ | ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ <br/> 20-05-2026
ਅਜਨਾਲਾ, 19 ਮਈ (ਗੁਰਪ੍ਰੀਤ ਸਿੰਘ ਢਿੱਲੋਂ)-26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਤੋਂ ਪਹਿਲਾਂ ਪਰਮਾਤਮਾ ਦਾ ਅਸ਼ੀਰਵਾਦ ਲੈਣ ਲਈ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿਚ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰਾਂ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੇ ਵੱਖ-ਵੱਖ ਮੰਦਰਾਂ ਵਿਚ ਨਤਮਸਤਕ ਹੋ ਕੇ ਪਰਮਾਤਮਾ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਵਲੋਂ ਸਾਬਕਾ ਵਿਧਾਇਕ ਅਜਨਾਲਾ ਤੇ ਸਮੂਹ ਉਮੀਦਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਅਜਨਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸਿਰਫ਼ ਧੋਖਾ ਕੀਤਾ ਹੈ ਅਤੇ ਇਸ ਵਾਰ ਨਗਰ ਪੰਚਾਇਤ ਚੋਣਾਂ ਵਿਚ ਲੋਕ 'ਆਪ' ਨੂੰ ਕਰਾਰਾ ਜਵਾਬ ਦੇਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਲੋਕਾਂ ਵਿਚ ਰਹਿ ਕੇ ਕੰਮ ਕਰਨ ਵਾਲੇ ਚਿਹਰੇ ਹਨ ਤੇ ਅਜਨਾਲਾ ਦੀ ਜਨਤਾ ਇਸ ਵਾਰ ਵਿਕਾਸ ਤੇ ਤਜ਼ਰਬੇ ਨੂੰ ਵੋਟ ਪਾਏਗੀ | ਉਨ੍ਹਾਂ ਦਾਅਵਾ ਕੀਤਾ ਕਿ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਤੇ 'ਆਪ' ਦਾ ਸੂਪੜਾ ਸਾਫ਼ ਹੋਵੇਗਾ | ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਦੀਪਕ ਅਰੋੜਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਜਿੰਦਰ ਸਿੰਘ ਮਾਹਲ, ਗੁਰਿੰਦਰਬੀਰ ਸਿੰਘ ਮਾਹਲ, ਪੂਜਾ ਅਰੋੜਾ, ਰਮਿੰਦਰ ਕੌਰ ਮਾਹਲ, ਗੁਰਦੀਪ ਸਿੰਘ ਸਿਰਸਾ, ਸ਼ੁਭ ਸਿਰਸਾ, ਐਡਵੋਕੇਟ ਸੁਨੀਲਪਾਲ ਸਿੰਘ, ਹੁਸਨਪ੍ਰੀਤ ਸਿੰਘ ਨਿੱਝਰ, ਬੀਬੀ ਜੋਗਿੰਦਰ ਕੌਰ, ਸੋਨੂੰ ਗੁਲਾਬ, ਬਲਵਿੰਦਰ ਸਿੰਘ ਬਿੱਟੂ, ਅਮਰਬੀਰ ਸਿੰਘ ਬੱਲ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਵਲੋਂ ਚਾਰ ਸਾਲਾਂ 'ਚ ਅਜਨਾਲਾ ਤੇ ਰਮਦਾਸ ਸ਼ਹਿਰ 'ਚ ਕਰਵਾਏ ਵਿਕਾਸ ਕਾਰਜਾਂ ਦਾ ਰਿਪੋਰਟ ਕਾਰਡ ਜਾਰੀ... ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਕਾਲੀ ਸਰਕਾਰ ਨੇ ਵੱਡੇ ਉਪਰਾਲੇ ਕੀਤੇ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।