ਜੇਠੂਵਾਲ, 19 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਸਲ ਚੋਣਾਂ ਜਿੱਤਣ ਲਈ ਲੋਕਤੰਤਰ ਦੀਆਂ ਧੱਜੀਆਂ ਉਡਾ ਰਹੀ ਹੈ ਜਿਸਦੀ ਮਿਸਾਲ ਹਲਕਾ ਮਜੀਠਾ ਤੋਂ ਅਕਾਲੀ ਦਲ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨਾਲ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਕਾਗਜਾਂ ਦੀ ਪੜਤਾਲ ਸਮੇਂ ਐਸਡੀਐਮ ਦੇ ਦਫਤਰ ਵਿਚ ਨਾ ਜਾਣ ਮੌਕੇ ਇਕ ਪੁਲਿਸ ਅਧਿਕਾਰੀ ਵਲੋਂ ਕੀਤੇ ਗਏ ਦੁਰਵਿਹਾਰ ਤੇ ਕੀਤੀ ਗਈ ਵਧੀਕੀ ਦੀ ਨਿੰਦਿਆ ਕਰਦਿਆਂ ਰਣੀਕੇ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਕਿਹਾ ਕਿ ਉਹ ਹੋਣਾ ਇਕ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਾਲ 'ਆਪ' ਸਰਕਾਰ ਦੇ ਇਸ਼ਾਰੇ 'ਤੇ ਉਕਤ ਪੁਲਿਸ ਅਧਿਕਾਰੀ ਵਲੋਂ ਦੁਰਵਿਹਾਰ ਕਰਨ ਤੇ ਸਖਤ ਐਕਸ਼ਨ ਲੈ ਕੇ ਉਸ ਵਿਰੁੱਧ ਢੁਕਵੀਂ ਕਾਰਵਾਈ ਕਰੇ ਤਾਂਕਿ ਅੱਗੇ ਤੋਂ ਕੋਈ ਵੀ ਪ੍ਰਸ਼ਾਸਨ ਦਾ ਅਧਿਕਾਰੀ ਕਿਸੇ ਔਰਤ ਨਾਲ ਵਧੀਕੀ ਕਰਨ ਦੀ ਹਿੰਮਤ ਨਾ ਕਰੇ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਆਪਣੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਕਈ ਹੱਥਕੰਡੇ ਵਰਤ ਰਹੀ ਹੈ ਜਿਸਦਾ ਸ਼੍ਰੋਮਣੀ ਅਕਾਲੀ ਦਲ ਡਟ ਕੇ ਵਿਰੋਧ ਕਰੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਗਰ ਕੌਸਲ ਚੋਣਾਂ 'ਚ ਵੋਟਰਾਂ ਦਾ ਫਤਵਾ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਨਗੇ |