26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੱਚਰ ਦੀ ਅਗਵਾਈ ਵਿਚ ਕਾਂਗਰਸੀ ਵਰਕਰਾਂ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ <br/>

ਮਜੀਠਾ ਦੀ ਵਾਰਡ ਨੰਬਰ 7 ਦੇ ਬਾਜ਼ਾਰਾਂ ਵਿਚ ਕਾਂਗਰਸੀ ਉਮੀਦਵਾਰ ਪ੍ਰਦੀਪ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਨਾਲ ਨਵਦੀਪ ਸਿੰਘ ਸੋਨਾ ਅਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 20-05-2026
ਮਜੀਠਾ, 19 ਮਈ (ਮਨਿੰਦਰ ਸਿੰਘ ਸੋਖੀ)-ਨਾਮਜ਼ਦਗੀ ਪੱਤਰਾਂ ਦੀ ਪੜਤਾਲ ਅਤੇ ਇਤਰਾਜਾਂ ਮਗਰੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤਪਾਲ ਸਿੰਘ ਸੱਚਰ ਵਲੋਂ ਕਾਂਗਰਸ ਪਾਰਟੀ ਨਾਲ ਸੰਬੰਧਿਤ 13 ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ | ਸ਼ਹਿਰ ਦੀ ਵਾਰਡ ਨੰਬਰ-7 ਤੋਂ ਜਿਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਕੌਰ ਪਤਨੀ ਨਵਦੀਪ ਸਿੰਘ ਸੋਨਾ ਹਨ ਦੇ ਹੱਕ ਵਿਚ ਵਾਰਡ ਦੀਆਂ ਗਲੀਆਂ ਅਤੇ ਬਾਜ਼ਾਰਾਂ ਵਿਚ ਵੋਟਰਾਂ ਨੂੰ ਮਿਲਦੇ ਸਮੇਂ ਸੱਚਰ ਨੇ ਕਿਹਾ ਕਿ ਮਜੀਠਾ ਸ਼ਹਿਰ ਪਿਛਲੇ ਸਾਲਾਂ ਤੋਂ ਵਿਕਾਸ ਪੱਖੋਂ ਪਛੜਿਆ ਹੋਇਆ ਹੈ | ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ, ਸੀਵਰੇਜ਼ ਦੀ ਅਤੇ ਕੂੜੇ ਦੀ ਵੱਡੀ ਸਮੱਸਿਆ ਬਣੀ ਹੋਈ ਹੈ, ਜਿਸ ਵੱਲ ਨਾਂ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਅਤੇ ਨਾਂ ਹੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਕੋਈ ਧਿਆਨ ਦਿੱਤਾ ਹੈ, ਜਿਸ ਕਰਕੇ ਸ਼ਹਿਰ ਵਾਸੀਆਂ ਵਿਚ ਭਾਰੀ ਬੇਚੈਨੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਸਿਆਸੀ ਦੂਸ਼ਣਬਾਜੀ ਹੀ ਕਰਨ ਵਿਚ ਰੁੱਝੀ ਹੋਈ ਹੈ ਸ਼ਹਿਰ ਦੇ ਵਿਕਾਸ ਸੰਬੰਧੀ ਉਸ ਪਾਸ ਕੋਈ ਏਜੰਡਾ ਨਹੀਂ ਹੈ | ਸੱਚਰ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ 13 ਸੀਟਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਦਰਜ ਕਰਵਾ ਕੇ ਸ਼ਹਿਰ ਵਾਸੀਆਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕਰੇਗੀ | ਇਸ ਮੌਕੇ ਭਗਵੰਤਪਾਲ ਸਿੰਘ ਸੱਚਰ ਦੇ ਨਾਲ ਬਲਾਕ ਮਜੀਠਾ ਦੇ ਸ਼ਹਿਰੀ ਪ੍ਰਧਾਨ ਕੌਂਸਲਰ ਨਵਦੀਪ ਸਿੰਘ ਸੋਨਾ, ਬਲਾਕ ਮਜੀਠਾ ਦੇ ਪ੍ਰਧਾਨ ਨਵਤੇਜ਼ਪਾਲ ਸਿੰਘ ਸੋਹੀ, ਹਰਮਨ ਸਿੰਘ ਗਿੱਲ, ਗੁਰਮੀਤ ਸਿੰਘ ਭੀਲੋਵਾਲ, ਗੁਰਪਾਲ ਸਿੰਘ ਸੇਠ, ਹਰਪ੍ਰੀਤ ਸਿੰਘ, ਵਿਜੇ ਕੁਮਾਰ, ਲਾਡੀ ਮਜੀਠਾ, ਚਰਨਜੀਤ ਸਿੰਘ, ਜਤਿੰਦਰ ਸਿੰਘ, ਜਗਦੀਸ਼ ਸਿੰਘ, ਬਲਦੇਵ ਸਿੰਘ, ਦਵਿੰਦਰ ਸਿੰਘ, ਕਾਹਨ ਸਿੰਘ, ਮਨੋਹਰ ਲਾਲ, ਹਰਦਿਆਲ ਸਿੰਘ, ਪਲਵਿੰਦਰ ਸਿੰਘ, ਸੁਖਵਿੰਦਰ ਸਿੰਘ ਰੰਧਾਵਾ, ਪਰਮਜੀਤ ਸਿੰਘ ਆਦਿ ਕਾਗਰਸੀ ਹਾਜ਼ਰ ਸਨ |

ਪਿਛਲੀ ਖ਼ਬਰ ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਵਿਚ ਵੱਖ-ਵੱਖ ਪਾਰਟੀਆਂ ਦੇ 45 ਉਮੀਦਵਾਰ ਮੈਦਾਨ 'ਚ ਅਗਲੀ ਖ਼ਬਰ ਮਜੀਠਾ ਦੇ ਅਮਨ ਪਸੰਦ ਸ਼ਹਿਰੀ 'ਆਪ' ਦੀ ਧੱਕੇਸ਼ਾਹੀ ਕਦਾਚਿਤ ਬਰਦਾਸ਼ਤ ਨਹੀਂ ਕਰਨਗੇ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।